• Home
  • ਕੋਲਿਆਂਵਾਲੀ ਦੀ ਨਹੀਂ ਹੋਵੇਗੀ ਗ੍ਰਿਫਤਾਰੀ -ਹਾਈਕੋਰਟ ਨੇ ਅੰਤਰਿਮ ਜ਼ਮਾਨਤ ਕੀਤੀ ਮਨਜ਼ੂਰ

ਕੋਲਿਆਂਵਾਲੀ ਦੀ ਨਹੀਂ ਹੋਵੇਗੀ ਗ੍ਰਿਫਤਾਰੀ -ਹਾਈਕੋਰਟ ਨੇ ਅੰਤਰਿਮ ਜ਼ਮਾਨਤ ਕੀਤੀ ਮਨਜ਼ੂਰ

ਚੰਡੀਗੜ੍ਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਮਝੇ ਜਾਂਦੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪਿਛਲੇ ਹਫਤੇ ਤੋਂ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਛਾਪੇਮਾਰੀ ਚੱਲ ਰਹੀ ਸੀ ,ਦੀ ਅਪੀਲ ਤੇ ਮਾਨਯੋਗ ਹਾਈਕੋਰਟ ਨੇ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ ।
ਦੱਸਣਯੋਗ ਹੈ ਕਿ ਕੋਲਿਆਂਵਾਲੀ ਨੂੰ ਆਪਣੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਤੇ ਵਿਜੀਲੈਂਸ ਵਿਭਾਗ ਨੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਸੀ । ਪਰ ਉਸ ਦੇ ਦੋ ਮਹੀਨੇ ਤੇ ਜੇਲ੍ਹ ਯਾਤਰਾ ਤੋਂ ਬਾਅਦ ਉਸ ਵੱਲੋਂ ਜ਼ਮਾਨਤ ਕਰਵਾਈ ਸੀ ਪਰ ਬਾਅਦ ਵਿੱਚ ਫਿਰ ਵਿਜੀਲੈਂਸ ਵਿਭਾਗ ਵੱਲੋਂ ਹੋਰ ਧਰਾਵਾਂ ਜੋੜੀਆਂ ਗਈਆਂ ਸਨ ਜਿਨ੍ਹਾਂ ਤੋਂ ਮੁਹਾਲੀ ਦੀ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਅਤੇ ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ ਸੀ ।