• Home
  • ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਕੈਂਪ ਲਗਾਉਣ ਤੇ ਮੁੱਖ ਚੋਣ ਅਫ਼ਸਰ ਨੇ ਲਾਈ ਰੋਕ

ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਕੈਂਪ ਲਗਾਉਣ ਤੇ ਮੁੱਖ ਚੋਣ ਅਫ਼ਸਰ ਨੇ ਲਾਈ ਰੋਕ

ਚੰਡੀਗੜ, 3 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਪੰਜਾਬ ਸਰਕਾਰ ਦੇ ਹਰ ਮਹੀਨੇ ਦੀ 20 ਤਾਰੀਕ ਨੂੰ ਲਗਾਏ ਜਾਂਦੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਕੈਂਪ ਨੂੰ ਲਗਾਉਣ 'ਤੇ ਅਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਰੋਕ ਲਗਾ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਅਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜਰ ਲਿਆ ਗਿਆ ਹੈ ਅਤੇ ਇਹ ਹੁਕਮ ਲੋਕ ਸਭਾ ਚੋਣਾਂ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।