• Home
  • ਅਕਾਲੀ ਦਲ ਵੱਲੋਂ ਲੋਕਾਂ ਚ ਜਾਣ ਦਾ ਨਵਾਂ ਪੈਂਤੜਾ -1 ਤੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਐਲਾਨ

ਅਕਾਲੀ ਦਲ ਵੱਲੋਂ ਲੋਕਾਂ ਚ ਜਾਣ ਦਾ ਨਵਾਂ ਪੈਂਤੜਾ -1 ਤੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਐਲਾਨ

ਚੰਡੀਗੜ੍ਹ (ਖਬਰ ਵਾਲੇ ਬਿਊਰੋ )-ਜਸਟਿਸ ਰਣਜੀਤ ਸਿੰਘ ਦੀ ਬੇਅਦਬੀ ਮਾਮਲਿਆਂ ਬਾਰੇ ਵਿਧਾਨ ਸਭਾ ਚ ਰਿਪੋਰਟ ਪੇਸ਼ ਹੋਣ ਤੋਂ ਬਾਅਦ ਪੰਜਾਬ ਭਰ ਚ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਪੈਦਾ ਹੋਈ ਕੁੜੱਤਣ ਤੋਂ ਬਾਅਦ ਚਿੰਤਤ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਕੋਰ ਕਮੇਟੀ ਅਤੇ ਬਾਅਦ ਵਿੱਚ ਜ਼ਿਲ੍ਹਾ ਪੱਧਰੀ ਤੇ ਹਲਕਾ ਇੰਚਾਰਜਾਂ ਦੀਆਂ ਲਗਾਤਾਰ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ  ।

ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ 1ਸਤੰਬਰ ਤੋਂ ਜ਼ਿਲ੍ਹਾ ਪੱਧਰੀ  ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਖਿਲਾਫ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਖਿਲਾਫ ਧਰਨੇ ਦੇਣ ਦਾ ਪ੍ਰੋਗਰਾਮ ਐਲਾਨ ਕੀਤਾ ਹੈ ।ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਉਹ ਨੌ ਸਤੰਬਰ ਨੂੰ ਕਾਂਗਰਸ ਦੀ ਪੋਲ ਖੋਲ੍ਹ ਰੈਲੀ ਅਬੋਹਰ ਵਿਖੇ ਕਰਕੇ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਹੰਕਾਰ ਤੋੜਨਗੇ ।ਇਸ ਮੌਕੇ ਸੰਸਦ ਮੈਂਬਰ ਸੁਖਦੇਵ ਸਿੰਘ  ਢੀਂਡਸਾ ,ਬੀਬੀ ਜਗੀਰ ਕੌਰ ,ਜਥੇਦਾਰ ਤੋਤਾ ਸਿੰਘ ,ਡਾ ਚਰਨਜੀਤ ਸਿੰਘ ਅਟਵਾਲ ,ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ  ਆਦਿ ਆਗੂ ਹਾਜ਼ਰ ਸਨ ।