• Home
  • ਗਣਤੰਤਰ ਦਿਵਸ ਮੌਕੇ ਅਮਰੀਕੀ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ?

ਗਣਤੰਤਰ ਦਿਵਸ ਮੌਕੇ ਅਮਰੀਕੀ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ?

ਨਿਊਯਾਰਕ, (ਖ਼ਬਰ ਵਾਲੇ ਬਿਊਰੋ): ਭਾਰਤ ਦੇ ਗਣਤੰਤਰ ਦਿਵਸ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਮੁੱਖ ਮਹਿਮਾਨ ਹੋ ਸਕਦੇ ਹਨ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਸੁਧਾਰਨ ਲਈ ਟਰੰਪ ਭਾਰਤ ਦਾ ਦੌਰਾ ਕਰ ਸਕਦੇ ਹਨ।
ਦਸ ਦਈਏ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟਰੰਪ ਨੂੰ ਗਣਤੰੰਤਰ ਦਿਵਸ ਲਈ ਪਹਿਲਾਂ ਹੀ ਸੱਦਾ ਦੇ ਚੁੱਕੇ ਹਨ।
ਉਧਰ ਸੰਯੁਕਤ ਰਾਸ਼ਟਰ ਦੀ ਚੱਲ ਰਹੀ ਜਨਰਲ ਅਸੈਂਬਲੀ 'ਚ ਹਿੱਸਾ ਲੈਣ ਗਈ ਭਾਰਤੀ ਵਿਦੇਸ਼ ਮੰਤਰੀ ਨੇ ਵੀ ਟਰੰਪ ਨਾਲ ਮੁਲਾਕਾਤ ਕੀਤੀ। ਟਰੰਪ ਨੇ ਇਸ ਮੁਲਾਕਾਤ ਦੌਰਾਨ ਭਾਰਤ ਦੀ ਖ਼ੂਬ ਤਾਰੀਫ਼ ਕੀਤੀ ਤੇ ਭਾਰਤੀ ਦੌਰੇ ਦੀ ਇੱਛਾ ਦਰਸਾਈ।