• Home
  • ਗੋਬਿੰਦ ਸਿੰਘ ਲੌਂਗੋਵਾਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ-ਨਾਨਕਸਰ ਵਿਖੇ ਬਰਸੀ ਸਮਾਗਮਾਂ ‘ਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ

ਗੋਬਿੰਦ ਸਿੰਘ ਲੌਂਗੋਵਾਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ-ਨਾਨਕਸਰ ਵਿਖੇ ਬਰਸੀ ਸਮਾਗਮਾਂ ‘ਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ

ਜਗਰਾਓਂ,  ( ਹਰਵਿੰਦਰ ਸਿੰਘ ਸੱਗੂ )-ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੀਆਂ ਸਿੱਖ ਸੰਗਤਾਂ ਤੇ ਗੋਲੀਆਂ ਚਲਾਉਣ ਦੇ ਮਾਮਲੇ ਸੰਬਧੀ ਕੈਪਟਨ ਸਰਕਾਰ ਵਲੋਂ ਗਠਿਤ ਕੀਤੀ ਗਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੰਗਲਵਾਰ ਨੂੰ ਵਿਧਾਨ ਸਭਾ ਦੇ ਸੈਸ਼ਨ 'ਚੇ ਪੇਸ਼ ਕਰਕੇ ਸਿੱਧੇ ਤੌਰ ਤੇ ਅਕਾਲੀ ਦਲ ਬਾਦਲ ਨੂੰ ਜਿੰਮੇਵਾਰ ਠਹਿਰਾਇਆ ਗਿਆ ਅਤੇ ਸ਼ਿਰੋਮਣੀ ਗੁਰਿਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਇਸ ਰਿਪੋਰਟ ਨੂੰ ਰੱਦ ਕਰਨ ਤੇ ਵਿਧਾਨ ਸਭਾ ਵਿਚ ਨਿੰਦਾ ਮਤਾ ਪੇਸ਼ ਕੀਤਾ ਗਿਆ। ਇਸ ਸਾਰੇ ਦਾ ਪ੍ਰਸਾਰਣ ਸਰਕਾਰ ਵਲੋਂ ਟੀਵੀ ਚੈਨਲਾਂ ਰਾਹੀਂ ਲਾਇਵ ਦਿਖਾਇਆ ਗਿਆ। ਜਿਸਦਾ ਹੁਣ ਅਸਰ ਪੰਜਾਬ ਵਿਚ ਹੋਣਾ ਸ਼ੁਰੂ ਹੋ ਗਿਆ ਹੈ। ਜਿਸਦੀ ਸ਼ੁਰੂਆਤ ਅੱਜ ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਵਿਚ ਸ਼ਾਮਿਲ ਹੋਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਨਾਰੇਬਾਜੀ ਕਰਕੇ ਉਨ•ਾਂ ਦਾ ਵਿਰੋਧ ਜਤਾਇਆ ਗਿਆ। ਸੂਤਰਾਂ ਤੋੰ ਮਿਲੀ ਜਾਣਕਾਰੀ ਅਨੁਸਾਰ ਗੋਬਿੰਦ ਸਿੰਘ ਲੌਂਗੋਵਾਲ ਬਰਸੀ ਸਮਾਗਮਾਂ ਵਿਚ ਹਾਜਰੀ ਲਗਵਾਉਣ ਤੋਂ ਬਾਅਦ ਨਜ਼ਦੀਕ ਹੀ ਇਤਿਹਾਸਿਕ ਗੁਰਦੁਆਰਾ ਗੁਰੂਸਰ ਕਾਉਂਕੇ ਵਿਥੇ ਚੱਲ ਰਹੀ ਕਾਰਸੇਵਾ ਦੇ ਕੰਮਾਂ ਦਾ ਜਾਇਜਾ ਲੈਣ ਲਈ ਅਪਣੇ ਕਾਫਿਲੇ ਸਮੇਤ ਜਾ ਰਹੇ ਸਨ। ਰਸਤੇ ਵਿਚ ਸ਼੍ਰੋਮਣੀ ਅਕਾਲੀ ਦਲ ਮਾਨ ਕੇ ਵਰਕਰ ਗੁਰਦੀਪ ਸਿੰਘ ਮੱਲ•ਾ ਦੀ ਅਗੁਵਾਈ ਹੇਠ ਵਰਕਰਾਂ ਨੇ ਲੌਂਗੋਵਾਲ ਦੇ ਕਾਫਿਲੇ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਉਨ•ਾਂ ਦਾ ਵਿਰੋਧ ਜਤਾਇਆ। ਭਾਵੇਂ ਕਿ ਕੁਝ ਹੀ ਮਿੰਟਾਂ ਦਾ ਇਹ ਵਿਰੋਧ ਸੀ ਪਰ ਇਸਦੀ ਚਰਚਾ ਖੂਬ ਜੋਰਾਂ ਤੇ ਹੋ ਰਹੀ ਹੈ ਅਤੇ ਇਹ ਵੀ ਮੰਨਿਆ ਜਾਣ ਲੱਗਾ ਹੈ ਕਿ ਜਗਰਾਓਂ ਵਿਖੇ ਹੋਈ ਇਹ ਸ਼ੁਰੂਆਤ ਹੁਣ ਪੂਰੇ ਪੰਜਾਬ ਅਤੇ ਦੇਸ਼ ਵਿਦੇਸ਼ ਵਿਚ ਚੱਲ ਪਏਗੀ। ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਸ਼ ਕਰ ਰਹੀਆਂ ਸਿੱਖ ਸੰਗਤਾਂ ਤੇ ਗੋਸੀਆਂ ਚਲਾਉਣ ਦੀਆਂ ਘਟਨਾਵਾਂ ਦਾ ਪਰਦਾਫਾਸ਼ ਹੋਣ ਕਾਰਨ ਸਮੁੱਚੇ ਪੰਜਾਬ ਅੰਦਰ ਰੋਸ ਦੀ ਲਹਿਰ ਬਣ ਗਈ ਹੈ। ਜਿਸਦਾ ਖਮਿਆਜਾ ਆਉਣ ਵਾਲੇ ਦਿਨਾਂ ਵਿਚ ਇਨ•ਾਂ ਘਟਨਾਵਾਂ ਵਿਚ ਸਾਹਮਣੇ ਆਏ ਨਾਵਾਂ ਵਾਲੇ ਵਿਅਕਤੀਆਂ ਨੂੰ ਭੁਗਤਨਾ ਪੈ ਸਕਦਾ ਹੈ