• Home
  • ਰੈਗੂਲਰ ਨਾ ਕਰਨ ਦੇ ਰੋਸ ਵਜੋਂ ਕਈ ਥਾਵਾਂ ‘ਤੇ ਸਰਕਾਰ ਵਿਰੁਧ ਗਰਜੇ 5178 ਅਧਿਆਪਕ

ਰੈਗੂਲਰ ਨਾ ਕਰਨ ਦੇ ਰੋਸ ਵਜੋਂ ਕਈ ਥਾਵਾਂ ‘ਤੇ ਸਰਕਾਰ ਵਿਰੁਧ ਗਰਜੇ 5178 ਅਧਿਆਪਕ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਅੱਜ 2 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਵਿਧਾਨ ਸਭਾ ਹਲਕੇ ਵਿੱਚ ਜੋਨ ਪਟਿਆਲਾ, ਅੰਮ੍ਰਿਤਸਰ ਅਤੇ ਬਠਿੰਡਾ ਵਿਖੇ ਜੋਨਲ ਪੱਧਰ ਦੀ ਰੋਸ ਰੈਲੀ ਕੀਤੀ ਗਈ ਜਿਸ ਨੂੰ ਸਮੂਹ ਅਧਿਆਪਕ ਵਲੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਸਫਲ  ਬਣਾਇਆ ਗਿਆ ਅਤੇ ਆਪਣੀ ਪੂਰੀ ਤਨਖਾਹ 'ਤੇ ਰੈਗੂਲਰ ਦੀ ਮੰਗ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ।

ਇਸ ਮੌਕੇ ਜੱਥੇਬੰਦੀ ਦੇ ਆਗੂ ਜਸਵਿੰਦਰ ਔਜਲਾ ਨੇ ਦੱਸਿਆ ਕਿ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ 5178 ਅਧਿਆਪਕ ਪੰਜਾਬ ਸਰਕਾਰ ਵਲੋਂ 2011 ਵਿੱਚ ਲਿਆ। ਪਹਿਲਾ ਟੈਟ ਦਾ ਟੈਸਟ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਦੀਆਂ ਮੰਜ਼ੂਰਸ਼ੁਦਾ ਪੋਸਟਾਂ ਉਤੇ ਨਵੰਬਰ 2014 ਤੋਂ ਤਿੰਨ ਸਾਲ ਦੀ ਠੇਕੇ ਦੀ ਸ਼ਰਤ ਉੱਤੇ 6000 ਰੁਪਏ ਮਹੀਨਾ ਤਨਖਾਹ ਤੇ ਭਰਤੀ ਕੀਤੇ ਗਏ ਸਨ। ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ ਇਨ•ਾਂ ਅਧਿਆਪਕਾਂ ਨੂੰ ਨਵੰਬਰ 2017 ਵਿੱਚ ਰੈਗੂਲਰ ਕੀਤਾ ਜਾਣਾ ਬਣਦਾ ਸੀ। ਅਕਤੂਬਰ 2017 ਵਿੱਚ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਲੋਂ ਰੈਗੂਲਰ ਦੀਆਂ ਫਾਈਲਾਂ ਵੀ ਲੈ ਲਈ ਗਈਆਂ ਹਨ। ਹੁਣ ਤਿੰਨ ਸਾਲ ਤੋਂ ਦਸ ਮਹੀਨੇ ਬਾਅਦ ਵੀ ਅਜੇ ਤੱਕ ਇਨ•ਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਜਦਕਿ ਵਿੱਤ ਵਿਭਾਗ ਵਲੋਂ ਪੱਤਰ ਜਾਰੀ ਕਰਕੇ ਨਾ-ਮਾਤਰ ਦਿੱਤੀ ਜਾ ਰਹੀਂ ਤਨਖਾਹ ਦੇਣੀ ਵੀ ਬੰਦ ਕਰ ਦਿੱਤੀ ਗਈ।

ਜੱਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ (ਸਮੇਤ ਵੇਟਿੰਗ ਲਿਸਟ, ਆਰਟ/ਕਰਾਫਟ ਅਤੇ ਡੀ.ਪੀ.ਈ.) ਨੂੰ ਜਲਦ ਤੋਂ ਜਲਦ ਇੱਕ ਮਿਤੀ ਤੋਂ ਸਾਰੇ ਵਿੱਤੀ ਲਾਭ ਦਿੰਦਿਆਂ ਰੈਗੂਲਰ ਕਰਨ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ। ਉਹਨਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜ਼ੇਕਰ 5178 ਅਧਿਆਪਕਾਂ ਦੀ ਜਾਇਜ ਮੰਗ ਨੂੰ ਨਹੀਂ ਮੰਨਿਆ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਸਿਰਫ ਤੇ ਸਿਰਫ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਬਠਿੰਡਾ ਤੋਂ ਆਗੂ ਰੇਸ਼ਮ ਸਿੰਘ, ਜਸਵਿੰਦਰ ਸਿੰਘ, ਮਾਨਸਾ ਤੋਂ ਆਗੂ ਸਿਕੰਦਰ ਧਾਲੀਵਾਲ, ਸਾਂਝਾ ਅਧਿਆਪਕ ਮੋਰਚਾ ਦੇ ਕੋ ਕਨਵੀਨਰ ਦੀਦਾਰ ਮੁੱਦਕੀ ਅਤੇ ਹਰਜੀਤ ਜੀਦਾ ਅਤੇ ਜ਼ਿਲਾ ਪ੍ਰਧਾਨ ਬਠਿੰਡਾ ਅਸ਼ਵਨੀ ਕੁਮਾਰ, ਜ਼ਿਲਾ ਪ੍ਰਧਾਨ ਫਰੀਦਕੋਟ ਪਰਦੁਮਨ ਪਾਲ ਸਿੰਘ, ਜ਼ਿਲਾ ਪ੍ਰਧਾਨ ਫਿਰੋਜ਼ਪੁਰ ਗੁਰਚਰਨ ਸਿੰਘ ਕਲਸੀ, ਜ਼ਿਲਾ ਪ੍ਰਧਾਨ ਮੁਕਤਸਰ ਅਮਰ ਵਰਮਾ, ਜ਼ਿਲਾ ਪ੍ਰਧਾਨ ਫਾਜ਼ਿਲਕਾ ਬੇਅੰਤ ਸਿੰਘ, ਜ਼ਿਲਾ ਪ੍ਰਧਾਨ ਮੋਗਾ ਗੁਰਮੀਤ ਸਿੰਘ, ਜ਼ਿਲਾ ਪ੍ਰਧਾਨ ਮਾਨਸਾ ਬਲਜਿੰਦਰ ਸਿੰਘ, ਜਿਲਾ ਪ੍ਰਧਾਨ ਲੁਧਿਆਣਾ ਦੀਪ ਰਾਜਾ, ਕੁਸ਼ਲ ਕੁਮਾਰ ਕਪੂਰਥਲਾ, ਰਾਹੁਲ ਜਲੰਧਰ, ਗੁਰਪ੍ਰੀਤ ਪਟਿਆਲਾ, ਅਮਰਪ੍ਰੀਤ ਅੰਮ੍ਰਿਤਸਰ, ਕਰਮਜੀਤ ਸੰਗਰੂਰ ਅਤੇ ਸੰਬੰਧਿਤ ਜ਼ਿਲਿਆਂ ਦੇ ਅਧਿਆਪਕ ਹਾਜਰ ਸਨ।