• Home
  • ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੈਪਟਨ ਨੇ ਦਿਤੀ ਜ਼ਿਲ•ਾ ਪੱਧਰੀ ਕਮੇਟੀਆਂ ਬਣਾਉਣ ਦੀ ਮਨਜ਼ੂਰੀ

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੈਪਟਨ ਨੇ ਦਿਤੀ ਜ਼ਿਲ•ਾ ਪੱਧਰੀ ਕਮੇਟੀਆਂ ਬਣਾਉਣ ਦੀ ਮਨਜ਼ੂਰੀ

ਚੰਡੀਗੜ•, (ਖ਼ਬਰ ਵਾਲੇ ਬਿਊਰੋ): ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਮਜ਼ਬੂਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ•ਾ ਪੱਧਰੀ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕੇ. ਐਸ. ਪੰਨੂੰ ਨੇ ਦਿੱਤੀ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਪਹਿਲ ਨਾਲ ਸੂਬੇ ਵਿਚ ਸਿਹਤ ਸਬੰਧੀ ਦਿਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵਿਚਾਰ ਵਟਾਂਦਰਾ ਕਰ ਕੇ ਆਮ ਨਾਗਰਿਕਾਂ ਦੀ ਸਿਹਤ ਬਾਰੇ ਗੰਭੀਰਤਾ ਨਾਲ ਸੋਚਿਆ ਜਾ ਸਕੇਗਾ ਤੇ ਪੰਜਾਬ ਵੱਧ ਤੰਦਰੁਸਤ ਤੇ ਖ਼ੁਸ਼ਹਾਲ ਹੋ ਸਕੇਗਾ।।