• Home
  • ਸਾਬਕਾ ਗੈਂਗਸਟਰ ਲੱਖਾ ਸਿਧਾਣਾ ਮਾਨਸਾ ਪੁਲਿਸ ਵਲੋਂ ਗ੍ਰਿਫ਼ਤਾਰ

ਸਾਬਕਾ ਗੈਂਗਸਟਰ ਲੱਖਾ ਸਿਧਾਣਾ ਮਾਨਸਾ ਪੁਲਿਸ ਵਲੋਂ ਗ੍ਰਿਫ਼ਤਾਰ

ਮਾਨਸਾ, (ਖ਼ਬਰ ਵਾਲੇ ਬਿਊਰੋ): ਬੀਤੇ ਕਈ ਦਿਨਾਂ ਤੋਂ ਚਲਦਾ ਆ ਰਿਹਾ ਆਦਰਸ਼ ਸਕੂਲ ਸਾਹਲੇਵਾਲੀ ਦਾ ਮਾਮਲਾ ਹੁਣ ਕਾਫ਼ੀ ਗਰਮਾ ਗਿਆ ਹੈ। ਇਸ ਦੇ ਸਬੰਧ 'ਚ ਗੈਂਗਸਟਰ ਤੋਂ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਬਣੇ ਲੱਖਾ ਸਿਧਾਣਾ ਨੂੰ ਝੁਨੀਰ ਪੁਲਿਸ ਨੇਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜੀ.ਜੀ.ਐੱਸ. ਆਦਰਸ਼ ਸਕੂਲ ਸਾਹਨੇਵਾਲੀ ਦੇ ਵਾਦ-ਵਿਵਾਦ ਕਾਰਨ ਲੰਘੀ 15 ਸਤੰਬਰ ਨੂੰ ਧਰਨਾਕਾਰੀਆਂ ਨੇ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਸਕੂਲ ਦੇ ਅੰਦਰ ਬੰਦ ਕਰ ਦਿੱਤਾ ਸੀ ਜਿਸ ਤੋਂ ਬਾਅਦ। ਪੁਲਿਸ ਨੇ ਧਰਨੇ ਦੀ ਅਗਵਾਈ ਕਰ ਰਹੇ ਲੱਖਾ ਸਿਧਾਣਾ ਸਮੇਤ 40 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਸੀ। ਅੱਜ ਪੁਲਿਸ ਨੇ ਲੱਖਾ ਸਿਧਾਣਾ ਨੂੰ ਗਿਫ਼ਤਾਰ ਕਰ ਲਿਆ ਹੈ ਜਿਸ ਦੀ ਪੁਸ਼ਟੀ ਪੁਲਿਸ ਦੇ ਇੱਕ ਬੁਲਾਰੇ ਨੇ ਕੀਤੀ ਹੈ ਤੇ ਦਸਿਆ ਕਿ ਹੋਰ ਦੋਸ਼ੀਆਂ ਨੂੰ ਵੀ ਜਲਦੀ ਫੜ ਲਿਆ ਜਾਵੇਗਾ।। ਦਸ ਦਈਏ ਕਿ ਇਸ ਵਾਦ ਵਿਵਾਦ ਕਾਰਨ ਸਕੂਲ ਦੇ 1675 ਬੱਚਿਆ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ।