• Home
  • ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਲਾਗੂ

ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਲਾਗੂ

ਪਟਿਆਲਾ, :ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਇਨ੍ਹਾਂ ਪਾਣੀ ਦੀਆਂ ਟੈਂਕੀਆਂ ਦੀ ਉਚਾਈ ਬਹੁਤ ਜ਼ਿਆਦਾ ਹੈ ਜੇਕਰ ਜੋਸ਼ ਵਿੱਚ ਆਏ ਕਿਸੇ ਧਰਨਾਕਾਰੀ ਵੱਲੋਂ ਏਨੀ ਉਚਾਈ ਤੋਂ ਛਾਲ ਮਾਰ ਦਿੱਤੀ ਜਾਂਦੀ ਹੈ ਤਾਂ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ ਅਤੇ ਰੋਸ ਵਿੱਚ ਆਏ ਧਰਨਾਕਾਰੀਆਂ ਵੱਲੋਂ ਜੇਕਰ ਟੈਂਕੀ ਦੇ ਪਾਣੀ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਭਾਰੀ ਜਾਨੀ ਨੁਕਸਾਨ ਹੋਣ ਦਾ ਖਤਰਾ ਹੈ। ਟੈਂਕੀ 'ਤੇ ਰੋਸ ਵਿੱਚ ਚੜ੍ਹੇ ਧਰਨਾਕਾਰੀਆਂ ਨਾਲ ਜੇਕਰ ਜਬਰਦਰਸਤੀ ਕੀਤੀ ਜਾਂਦੀ ਹੈ ਤਾਂ ਇਸ ਤਰ੍ਹਾਂ ਦੀ ਹੱਥਾ ਪਾਈ ਵਿੱਚ ਵੀ ਟੈਂਕੀ ਤੋਂ ਗਿਰਨ ਦਾ ਖਤਰਾ ਹੈ। ਪ੍ਰਸ਼ਾਸ਼ਨ ਨੂੰ ਅਜਿਹੀ ਸਥਿਤੀ ਨਾਲ ਨਜਿੱਠਣ ਵਿੱਚ ਬਹੁਤ ਮੁਸ਼ਕਿਲ ਪੇਸ਼ ਆਉਂਦੀ ਹੈ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 6 ਮਈ 2019 ਤੱਕ ਲਾਗੂ ਰਹਿਣਗੇ।