• Home
  • ਚੀਫ਼ ਖ਼ਾਲਸਾ ਦੀਵਾਨ ਦੇ ਮੁੱਖੀ ਨੂੰ ਪੰਜ ਸਾਲ ਦੀ ਸਜ਼ਾ

ਚੀਫ਼ ਖ਼ਾਲਸਾ ਦੀਵਾਨ ਦੇ ਮੁੱਖੀ ਨੂੰ ਪੰਜ ਸਾਲ ਦੀ ਸਜ਼ਾ

ਅੰਮ੍ਰਿਤਸਰ, (ਖ਼ਬਰ ਵਾਲੇ ਬਿਊਰੋ) : ਅਦਾਲਤ ਦੇ ਇਕ ਫੈਸਲੇ ਨਾਲ ਚੀਫ਼ ਖ਼ਾਲਸਾ ਦੀਵਾਨ ਨੂੰ ਵੱਡਾ ਝਟਕਾ ਲੱਗਿਆ ਹੈ। ਦੀਵਾਨ ਦੇ ਮੁਖੀ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਅੰਮ੍ਰਿਤਸਰ ਸੀ. ਜੀ. ਐੱਮ. ਰਵਿੰਦਰਜੀਤ ਸਿੰਘ ਬਾਜਵਾ ਵਲੋਂ ਸੁਣਾਈ ਗਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਮੁਖੀ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿੱਤਾ ਗਿਆ ਹੈ।