• Home
  • ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਉਣਗੇ ਭਾਰਤ ਦੌਰੇ ‘ਤੇ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਉਣਗੇ ਭਾਰਤ ਦੌਰੇ ‘ਤੇ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 19ਵੀਂ ਭਾਰਤ-ਰੂਸ ਦੀ ਸਲਾਨਾ ਦੁਵੱਲੀ ਸਿਖਰ ਬੈਠਕ ਵਿਚ ਹਿੱਸਾ ਲੈਣ ਲਈ 4 ਅਤੇ 5 ਅਕਤੂਬਰ ਨੂੰ ਨਵੀਂ ਦਿੱਲੀ ਦੇ ਸਰਕਾਰੀ ਦੌਰਾ 'ਤੇ ਆਉਣਗੇ।
ਦੌਰੇ ਦੌਰਾਨ ਰਾਸ਼ਟਰਪਤੀ ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦਸਿਆ ਕਿ ਰਾਸ਼ਟਰਪਤੀ ਪੁਤਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ੇ ਰੂਸੀ-ਭਾਰਤੀ ਸੁਤੰਤਰ ਰਣਨੀਤਕ ਭਾਈਵਾਲੀ ਦੇ ਹੋਰ ਵਿਕਾਸ ਦੇ ਪ੍ਰਮੁੱਖ ਪਹਿਲੂਆਂ 'ਤੇ ਚਰਚਾ ਕਰਨਗੇ ਅਤੇ ਮੌਜੂਦਾ ਅੰਤਰਰਾਸ਼ਟਰੀ ਅਤੇ ਖੇਤਰੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾਜਾਵੇਗਾ।
ਇਸ ਤੋਂ ਇਲਾਵਾ ਪੁਤਿਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ।