• Home
  • 7 ਸੂਬਿਆਂ ਦੇ ਮੁੱਖ ਮੰਤਰੀ ਅੱਜ ਚੰਡੀਗੜ੍ਹ ‘ਚ ਨਸ਼ਿਆਂ ਵਿਰੁੱਧ ਮੁਹਿੰਮ ਛੇੜਨਗੇ

7 ਸੂਬਿਆਂ ਦੇ ਮੁੱਖ ਮੰਤਰੀ ਅੱਜ ਚੰਡੀਗੜ੍ਹ ‘ਚ ਨਸ਼ਿਆਂ ਵਿਰੁੱਧ ਮੁਹਿੰਮ ਛੇੜਨਗੇ

ਚੰਡੀਗੜ੍ਹ, (ਖ਼ਬਰ ਵਾਲੇ ਬਿਊਰੋ)

ਨਸ਼ੇ ਨੂੰ ਲੈ ਕੇ ਕਾਫ਼ੀ ਜਿਆਦਾ ਗੰਭੀਰ ਤੇ ਚਿੰਤਤ ਸੂਬਿਆਂ ਨੇ ਹੁਣ ਉੱਤਰੀ ਭਾਰਤ ਪੱਧਰ ਤੇ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਮੁਹਿੰਮ ਛੇੜਨ ਦਾ ਤਹੱਈਆ  ਕਰ ਲਿਆ ਹੈ ।

ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਰੱਖੀ ਗਈ ਚੰਡੀਗੜ੍ਹ ਮੀਟਿੰਗ ਚ ਹਰਿਆਣਾ ਵੱਲੋਂ ਮੇਜ਼ਬਾਨੀ ਕੀਤੀ ਜਾ ਰਹੀ ਹੈ ਅਤੇ ਇਸ ਮੀਟਿੰਗ ਵਿੱਚ 7 ਸੂਬਿਆ ਦੇ ਮੁੱਖ ਮੰਤਰੀ ਇੱਕ ਮੰਚ ’ਤੇ ਇਕੱਠੇ ਹੋ ਕੇ ਨਸ਼ੇ ਖ਼ਿਲਾਫ਼ ਸਖ਼ਤ ਫੈਸਲੇ ਕਰਨਗੇ। ਚੰਡੀਗੜ੍ਹ ਰੱਖੇ ਗਏ ਇਸ ਪ੍ਰੋਗਰਾਮ ਲਈ  ਹਰਿਆਣਾ ਸਰਕਾਰ ਵਲੋਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਦੀ ਚੰਡੀਗੜ੍ਹ ਵਿਖੇ ਹੋ ਰਹੀ ਇਸ ਮੀਟਿੰਗ ਚ ਪੰਜਾਬ,ਹਰਿਆਣਾ , ਦਿੱਲੀ ,ਹਿਮਾਚਲ ,ਰਾਜਸਥਾਨ ,ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਆਦਿ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਇਨ੍ਹਾਂ ਸੂਬਿਆਂ ਦੇ ਵੱਡੇ ਅਧਿਕਾਰੀ ਵੀ ਮੀਟਿੰਗ ਚ ਭਾਗ ਲੈ ਰਹੇ ਹਨ ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਮਹੀਨੇ  ਗੁਆਂਢੀ ਸੂਬਿਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਲਈ ਪੱਤਰ ਲਿਖਿਆ ਗਿਆ ਸੀ ।