• Home
  • ਭਲਕੇ ਮੀਟ ਦੀ ਵਿਕਰੀ ‘ਤੇ ਪੂਰਨ ਪਾਬੰਦੀ

ਭਲਕੇ ਮੀਟ ਦੀ ਵਿਕਰੀ ‘ਤੇ ਪੂਰਨ ਪਾਬੰਦੀ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਵਿਚ ਭਲਕੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਦੇ ਅਧੀਨ ੇ 13 ਸਤੰਬਰ 2018, ਦਿਨ ਵੀਰਵਾਰ ਨੂੰ ਮੀਟ ਦੀਆਂ ਦੁਕਾਨਾਂ ਖੁਲਣ ਅਤੇ ਮੀਟ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ 13 ਸਤੰਬਰ 2018 ਨੂੰ ਮਹਾ ਪਰਵ ਸਮਵਤਸਰੀ ਦਿਵਸ (ਅਹਿੰਸਾ ਦਿਵਸ) ਨੂੰ ਤਪ ਤਿਆਗ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਲਈ ਇਸ ਪਵਿੱਤਰ ਤਿਉਹਾਰ ਦੇ ਮੌਕੇ ਅਮਨ ਤੇ ਕਾਨੂੰਨ ਵਿਵਸਥਾ ਅਤੇ ਜਨਤਕ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।