• Home
  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਤਿਮਾਹੀ ਮੀਟਿੰਗ-299 ਲਾਭਪਾਤਰੀਆਂ ਨੂੰ ਕਾਨੂੰਨੀ ਸਹਾਇਤਾ ਕੀਤੀ ਪ੍ਰਦਾਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਤਿਮਾਹੀ ਮੀਟਿੰਗ-299 ਲਾਭਪਾਤਰੀਆਂ ਨੂੰ ਕਾਨੂੰਨੀ ਸਹਾਇਤਾ ਕੀਤੀ ਪ੍ਰਦਾਨ

ਐਸ. ਏ. ਐਸ. ਨਗਰ,:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਖਰੀ ਤਿਮਾਹੀ ਤੱਕ 299 ਕੇਸਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਵਿਵੇਕ ਪੁਰੀ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੌਰਾਨ ਸਾਂਝੀ ਕੀਤੀ।

    ਸ਼੍ਰੀ ਪੁਰੀ ਨੇ ਕਿਹਾ ਕਿ ਬਾਲਘਰ ਦੁਸਾਰਨਾ ਦੀ ਹਾਲਤ ਸੁਧਾਰੀ ਜਾਵੇ ਅਤੇ ਉਥੇ ਰਹਿ ਰਹੇ ਬੱਚਿਆਂ ਨੂੰ ਪੂਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ । ਉਨ੍ਹਾਂ ਜ਼ਿਲ੍ਹੇ ਵਿੱਚ ਸਥਿਤ ਸਾਂਝ ਕੇਂਦਰਾਂ ਤੇ ਪੈਰਾ ਲੀਗਲ ਵਲੰਟੀਅਰਾਂ ਦੇ ਬੈਠਣ ਲਈ ਵਿਵਸਥਾ ਕਰਨ ਦੀ ਵੀ ਹਦਾਇਤ ਕੀਤੀ । ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਥਾਰਟੀ ਦੇ ਕਾਰਜਾਂ ਬਾਰੇ ਲੋਕ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ।

   ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ. ਜੇ. ਐਮ. ਸ਼੍ਰੀਮਤੀ ਮੋਨਿਕਾ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਬੈਂਸ, ਡੀ. ਐਸ. ਪੀ. ਗੁਰਦੇਵ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।

ਫੋਟੋ ਕੈਪਸ਼ਨ -ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਵਿਵੇਕ ਪੁਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।