• Home
  • ਸੂਚਨਾ ਦਿਓ 1 ਲੱਖ ਦਾ ਇਨਾਮ ਪਾਓ ! ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਅਲਟਰਾ ਸਾਊਂਡ ਸੈਂਟਰਾਂ ਲਈ ਖਤਰੇ ਦੀ ਘੰਟੀ

ਸੂਚਨਾ ਦਿਓ 1 ਲੱਖ ਦਾ ਇਨਾਮ ਪਾਓ ! ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਅਲਟਰਾ ਸਾਊਂਡ ਸੈਂਟਰਾਂ ਲਈ ਖਤਰੇ ਦੀ ਘੰਟੀ

ਮੋਗਾ 5 ਜੁਲਾਈ
  ਜ਼ਿਲ•ੇ ਵਿੱਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਸੈਟਰ ਦੇ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ 1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਜੇਕਰ ਕੋਈ ਗਰਭਵਤੀ ਔਰਤ ਸੈਟਰਾਂ ਦੇ ਅਧਿਕਾਰੀਆਂ ਨੂੰ ਲੁਭਾ ਕੇ ਸਟਿੰਗ ਆਪ੍ਰੇਰਸ਼ਨ ਕਰਨ ਵਿੱਚ ਸਫ਼ਲ ਹੁੰਦੀ ਹੈ ਤਾਂ ਉਸ ਨੂੰ ਵੀ ਇਹ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।

 ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਕੋਈ ਵੀ ਸੈਟਰ ਜੋ ਕਿ ਗੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਨ ਟੈਸਟ ਕਰਦਾ ਹੈ ਤਾਂ ਉਹ ਜ਼ਿਲ•ਾ ਪ੍ਰਸ਼ਾਸਨ ਨੂੰ 98557-28128 ਡਾਇਲ ਕਰਕੇ ਸੂਚਿਤ ਕਰ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।  ਉਨ•ਾਂ ਦੱਸਿਆ ਕਿ ਜੇਕਰ ਰੇਡ ਅਸ਼ਫਲ ਰਹਿੰਦੀ ਹੈ ਤਾਂ ਸੂਚਨਾ ਦੇਣ ਵਾਲੇ ਲਈ ਕੋਈ ਇਨਾਮ ਨਹੀਂ ਹੋਵੇਗਾ।.
 ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ, ਬੇਟੀ ਪੜ•ਾਓ ਸਕੀਮ ਦੀ ਮਾਸਿਕ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬੱਤਰਾ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਲਾਲ ਵਿਸ਼ਵਾਸ ਬੈਸ, ਉਪ-ਮੰਡਲ ਮੈਜਿਸਟ੍ਰੇਟ ਡਾ. ਮਨਦੀਪ ਕੌਰ (ਨਿਹਾਲ ਸਿੰਘ ਵਾਲਾ) ਅਤੇ ਸਵਰਨਜੀਤ ਕੌਰ (ਬਾਘਾਪੁਰਾਨਾ) ਅਤੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਵੀ ਮੌਜੂਦ ਸਨ। 

 ਜਾਣਕਾਰੀ ਅਨੁਸਾਰ, ਕੋਈ ਵੀ ਹਸਪਤਾਲ, ਨਰਸਿੰਗ ਹੋਮ ਜਾਂ ਡਾਇਗਨੌਸਟਿਕ ਸੈਂਟਰ ਪੀਸੀ-ਪੀਐਨਡੀਟੀ ਐਕਟ ਦੇ ਮੁਤਾਬਿਕ ਲਿੰਗ ਨਿਰਧਾਰਿਤ ਟੈਸਟ ਨਹੀ ਕਰ ਸਕਦਾ। 
ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਅਤੇ ਹੈਲਥ ਅਥਾਰਿਟੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ•ੇ ਵਿੱਚਂ ਇਸ ਇਨਾਮੀ ਸਕੀਮ ਦਾ ਹੋਰਡਿੰਗਾਂ, ਬੈਨਰਾਂ ਅਤੇ ਹੋਰ ਤਰੀਕਿਆਂ ਰਾਹੀਂ ਵੱਧ ਤੋ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋ ਵੱਧ ਲੋਕ ਜਾਗਰੂਕ ਹੋ ਸਕਣ।  ਉਨ•ਾਂ ਨੇ ਸਿਹਤ ਅਧਿਕਾਰੀਆਂ ਨੂੰ ਅਲਟ੍ਰਾ ਸਾਊਡ  ਅਤੇ ਸਕੈਨਿੰਗ ਸੈਟਰਾਂ ਦੀ ਨਿਗਰਾਨੀ ਪ੍ਰਣਾਲੀ ਨੂੰ ਤੇਜ਼ ਕਰਨ ਦੀ ਸਖਤ ਹਦਾਇਤ ਕੀਤੀ।
 ਇਸ ਮੀਟਿੰਗ ਵਿਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਬਾਗੀਚਾ ਸਿੰਘ, ਡਿਪਟੀ ਸੁਪਰਡੈਂਟ ਆਫ ਪੁਲਿਸ ਸੁਖਵਿੰਦਰ ਸਿੰਘ, ਉਪ ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ) ਪਰਗਟ ਸਿੰਘ, ਜ਼ਿਲ•ਾ ਪਰਿਵਾਰਕ ਯੋਜਨਾ ਅਤੇ ਭਲਾਈ ਅਫਸਰ ਰੁਪਿੰਦਰ ਕੌਰ, ਪੀ ਐੱਨ.ਡੀ.ਟੀ. ਦੇ ਕ-ੋਆਰਡੀਨੇਟਰ ਓਮ ਪ੍ਰਕਾਸ ਅਤੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।