• Home
  • ਪੰਜਾਬ ਚ 10ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਦਾਅਵੇਦਾਰ ਮੋਦੀ ਤੇ ਰਾਹੁਲ ਪੜ੍ਹੋ ਕਿੱਥੇ -ਕਿੱਥੇ ਰੈਲੀਆਂ ਨੂੰ ਸੰਬੋਧਨ ਕਰਨਗੇ ?

ਪੰਜਾਬ ਚ 10ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਦਾਅਵੇਦਾਰ ਮੋਦੀ ਤੇ ਰਾਹੁਲ ਪੜ੍ਹੋ ਕਿੱਥੇ -ਕਿੱਥੇ ਰੈਲੀਆਂ ਨੂੰ ਸੰਬੋਧਨ ਕਰਨਗੇ ?

ਚੰਡੀਗੜ੍ਹ ;- ਭਾਰਤ ਦੇ ਪ੍ਰਧਾਨ ਮੰਤਰੀ ਦੇ ਦਾਅਵੇਦਾਰ ਦੋ ਵੱਡੇ ਦਿੱਗਜ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ 10 ਮਈ ਨੂੰ ਪੰਜਾਬ ਚ ਆਪਣੇ ਚੋਣਵੇਂ ਉਮੀਦਵਾਰਾਂ ਦੇ ਹੱਕ ਚ ਰੈਲੀਆਂ ਕਰਨਗੇ । ਪਤਾ ਲੱਗਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਰਿੰਦਰ ਮੋਦੀ 10 ਮਈ ਨੂੰ ਹੁਸ਼ਿਆਰਪੁਰ ਵਿਖੇ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਚ ਕਾਨਫਰੰਸ ਨੂੰ ਸੰਬੋਧਨ ਕਰਨ ਆ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਤੋਂ ਆਪਣੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਬਾਅਦ ਵਿੱਚ ਚੰਡੀਗੜ੍ਹ ਤੋਂ ਉਮੀਦਵਾਰ ਪਵਨ ਬਾਂਸਲ ਦੇ ਹੱਕ ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ।