• Home
  • ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਦੁਬਾਰਾ ਹੋ ਰਹੀਆਂ ਚੋਣਾਂ ਸ਼ਾਂਤੀਪੂਰਵਕ ਜਾਰੀ

ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਦੁਬਾਰਾ ਹੋ ਰਹੀਆਂ ਚੋਣਾਂ ਸ਼ਾਂਤੀਪੂਰਵਕ ਜਾਰੀ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ 8 ਜ਼ਿਲਿਆਂ ਦੇ 54 ਪੋਲਿੰਗ ਬੂਥਾਂ 'ਤੇ ਦੁਬਾਰਾ ਵੋਟਿੰਗ ਸ਼ਾਂਤੀ ਪੂਰਵਕ ਜਾਰੀ ਹੈ। 19 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਹੋਈ ਵੋਟਿੰਗ ਦੌਰਾਨ ਇਨਾਂ ਬੂਥਾਂ 'ਤੇ ਗੜਬੜੀ ਦੀਆਂ ਰਿਪੋਰਟਾਂ ਮਿਲਣ ਮਗਰੋਂ ਸੂਬਾ ਚੋਣ ਕਮਿਸ਼ਨ ਵਲੋਂ ਇਨਾਂ ਬੂਥਾਂ 'ਤੇ ਅੱਜ ਦੁਬਾਰਾ ਵੋਟਿੰਗ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਅਜੇ ਤਕ ਸੂਬੇ ਦੇ ਕਿਸੇ ਵੀ ਹਿੱਸੇ ਵਿਚੋਂ ਅਣਸੁਖਾਂਵੀ ਘਟਨਾ ਦੀ ਖ਼ਬਰ ਨਹੀਂ ਮਿਲੀ ਹੈ ਤੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਦਸ ਦਈਏ ਕਿ ਭਲਕੇ 22 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਹੋਈਆਂ ਚੋਣਾਂ ਲਈ ਨਤੀਜੇ ਆਉਣਗੇ।