• Home
  • ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਚੰਡੀਗੜ•, (ਖ਼ਬਰ ਵਾਲੇ ਬਿਊਰੋ )-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲ•ਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ 'ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।
ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ।
ਪਾਰਟੀ ਲੀਹਾਂ ਤੋਂ ਉਪਰ ਉਠ ਕੇ ਸਦਨ ਦੇ ਸਾਰੇ ਮੈਂਬਰਾਂ ਦਾ ਵਿਚਾਰ ਸੀ ਕਿ ਇਹ ਗਲਿਆਰਾ ਖੁਲ•ਣ ਨਾਲ ਭਾਰਤ ਦੇ ਲੱਖਾਂ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਜਾਣਗੇ।
ਸ੍ਰੀ ਕਰਤਾਰ ਸਾਹਿਬ ਵਿਖੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ। ਸ੍ਰੀ ਕਰਤਾਰਪੁਰ ਸਾਹਿਬ ਅੰਤਰਰਾਸ਼ਟਰੀ ਸਰਹੱਦ ਦੇ ਪਰਲੇ ਪਾਸ ਪਾਕਿਸਤਾਨ ਵਿੱਚ ਸਥਿਤ ਹੈ ਭਾਵੇਂ ਇਹ ਗੁਰਦਾਸਪੁਰ ਜਿਲ•ੇ ਦੇ ਡੇਰਾ ਬਾਬਾ ਨਾਨਕ ਤੋਂ ਸਪਸ਼ਟ ਤੌਰ 'ਤੇ ਦਿਖਦਾ ਹੈ।
ਇਹ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨ•ਾਂ ਨੇ ਪਹਿਲਾਂ ਹੀ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਇਕ ਪੱਤਰ ਰਾਹੀਂ ਉਠਾਇਆ ਹੈ ਅਤੇ ਉਨ•ਾਂ ਨੂੰ ਪਾਕਿਸਤਾਨ ਦੇ ਹਮ ਰੁਤਬਾ ਕੋਲ ਇਹ ਮੁੱਦਾ ਉਠਾਉਣ ਦੀ ਬੇਨਤੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਹ ਮੁੱਦਾ ਇਸਲਾਮਾਬਾਦ ਕੋਲ ਉਠਾਉਣ ਲਈ ਵਾਰ-ਵਾਰ ਅਪੀਲ ਕੀਤੀ ਹੈ। ਉਨ•ਾਂ ਕਿਹਾ ਕਿ ਇਹ ਗਲਿਆਰਾ ਖੁਲ•ਣ ਨਾਲ ਸਿੱਖ ਭਾਈਚਾਰੇ ਵੱਲੋਂ ਸੰਜੋਏ ਗਏ ਸੁਫਨੇ ਸਾਕਾਰ ਹੋਣਗੇ।