• Home
  • ਉੱਤਰ ਭਾਰਤ ਬ੍ਰਾਹਮਣ ਪ੍ਰਤੀਨਿੱਧੀ ਸਭਾ ਵੱਲੋਂ ਅਕਾਲੀ-ਭਾਜਪਾ ਦੀ ਹਮਾਇਤ ਦਾ ਐਲਾਨ -ਪਰਮਿੰਦਰ ਢੀਂਡਸਾ ਦੀ ਚੋਣ ਮੁਹਿੰਮ ਭਰਵਾਂ ਹੁੰਗਾਰਾ

ਉੱਤਰ ਭਾਰਤ ਬ੍ਰਾਹਮਣ ਪ੍ਰਤੀਨਿੱਧੀ ਸਭਾ ਵੱਲੋਂ ਅਕਾਲੀ-ਭਾਜਪਾ ਦੀ ਹਮਾਇਤ ਦਾ ਐਲਾਨ -ਪਰਮਿੰਦਰ ਢੀਂਡਸਾ ਦੀ ਚੋਣ ਮੁਹਿੰਮ ਭਰਵਾਂ ਹੁੰਗਾਰਾ

ਸੰਗਰੂਰ, 14 ਮਈ (000)- ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉੱਤਰੀ ਭਾਰਤ ਬ੍ਰਾਹਮਣ ਪ੍ਰਤੀਨਿੱਧੀ ਸਭਾ ਨੇ ਪੰਜਾਬ ਵਿਚ ਅਕਾਲੀ-ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਇਹ ਐਲਾਨ ਸਭਾ ਦੇ ਸੂਬਾ ਪ੍ਰਧਾਨ ਮਹੰਤ ਸਵਰੂਪ ਬਿਹਾਰੀ ਸ਼ਰਨ ਵੱਲੋਂ ਸ. ਢੀਂਡਸਾ ਦੀ ਸੰਗਰੂਰ ਰਿਹਾਇਸ਼ 'ਤੇ ਪਰਮਿੰਦਰ ਸਿੰਘ ਢੀਂਡਸਾ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਸਭਾ ਪ੍ਰਧਾਨ ਮਹੰਤ ਸਵਰੂਪ ਬਿਹਾਰੀ ਸ਼ਰਨ ਨੇ ਦੱਸਿਆ ਕਿ ਉਨ੍ਹਾਂ ਨੇ ਹਮਾਇਤ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪਿਛਲੇ ਪੰਜ ਸਾਲ ਦੌਰਾਨ ਦੇਸ਼ ਨੂੰ ਮਜਬੂਤ ਕਰਨ, ਵਿਕਾਸ ਦੀਆਂ ਲੀਹਾਂ 'ਤੇ ਲੈ ਕੇ ਜਾਣ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਕਰਵਾਏ ਰਿਕਾਰਡਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਖਜਾਨਾ ਮੰਤਰੀ ਰਹਿੰਦੇ ਹੋਏ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਮਹੱਤਵਪੂਰਨ ਸਕੀਮਾਂ ਤਿਆਰ ਕਰਕੇ ਲਾਗੂ ਕਰਵਾਈਆਂ, ਉੱਥੇ ਬ੍ਰਾਹਮਣ ਸਭਾ ਦੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਵਾਸਤੇ ਹਮੇਸ਼ਾ ਡੱਟ ਕੇ ਸਾਥ ਦਿੱਤਾ। ਇਸ ਲਈ ਉਹ ਸਮਝਦੇ ਹਨ ਕਿ ਇਸ ਸਮੇਂ ਹੋਰਨਾਂ ਉਮੀਦਵਾਰਾਂ ਦੇ ਮੁਕਾਬਲੇ ਸ. ਢੀਂਡਸਾ ਮੈਂਬਰ ਪਾਰਲੀਮੈਂਟ ਲਈ ਸਭ ਤੋਂ ਯੋਗ ਉਮੀਦਵਾਰ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਭਾ ਵੱਲੋਂ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲਿਆ ਜਾਵੇਗਾ। 
ਇਸ ਮੌਕੇ ਸਭਾ ਦਾ ਹਮਾਇਤ ਦੇਣ ਲਈ ਧੰਨਵਾਦ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਅਕਾਲੀ-ਭਾਜਪਾ ਨੇ ਹਮੇਸ਼ਾ ਲੋਕ ਹਿੱਤਾ ਲਈ ਡੱਟ ਕੇ ਪਹਿਰਾ ਦਿੱਤਾ ਹੈ ਅਤੇ ਸਾਰੇ ਵਰਗਾਂ ਨੂੰ ਬਰਾਬਰ ਦਾ ਦਰਜਾ ਦਿੰਦੇ ਹੋਏ ਬਿਨਾਂ ਪੱਖਪਾਤ ਤੋਂ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਕਰਵਾਏ ਹਨ, ਜਿਸ ਸਦਕਾ ਹਰ ਵਰਗ ਦੇ ਲੋਕ ਅਕਾਲੀ-ਭਾਜਪਾ ਗਠਜੋੜ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਹਿੱਤ ਲਈ ਰੋਜਾਨਾ ਵੱਖ-ਵੱਖ ਵਰਗਾਂ ਨਾਲ ਸਬੰਧਤ ਸੰਸਥਾਵਾ, ਸਭਾਵਾਂ, ਕਮੇਟੀਆਂ, ਯੂਨੀਅਨਾਂ ਵੱਲੋਂ ਅਕਾਲੀ-ਭਾਜਪਾ ਗਠਜੋੜ ਨੂੰ ਹਮਾਇਤ ਦੇਣਾ ਨਿਰੰਤਰ ਜਾਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਭਾ ਦੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਡਾ. ਸਿੰਮੀ ਸ਼ਰਮਾ, ਮੀਤ ਪ੍ਰਧਾਨ ਰਾਮ ਤੀਰਥ, ਮਹਾਂ ਮੰਤਰੀ ਵਿਨੋਦ ਮੋਦਗਿਲ ਤੋਂ ਇਲਾਵਾ ਸਭਾ ਦੇ ਹੋਰ ਅਹੁਦੇਦਾਰ ਵੀ ਹਾਜਰ ਸਨ।