• Home
  • ‘ਆਪ’ ਵੱਲੋਂ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਮੈਂਬਰ ਆਗੂਆਂ ਨੂੰ ਹਲਕੇ ਵੰਡੇ

‘ਆਪ’ ਵੱਲੋਂ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਮੈਂਬਰ ਆਗੂਆਂ ਨੂੰ ਹਲਕੇ ਵੰਡੇ

ਚੰਡੀਗੜ੍ਹ, 13 ਅਪ੍ਰੈਲ :-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕਰਕੇ ਕਮੇਟੀ ਮੈਂਬਰਾਂ ਨੂੰ ਹਲਕਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੂੰ ਚੇਅਰਮੈਨ ਚੋਣ ਪ੍ਰਚਾਰ ਕਮੇਟੀ ਪੰਜਾਬ ਅਮਨ ਅਰੋੜਾ ਦਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।
ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ, ਬੁਲਾਰੇ ਨਵਦੀਪ ਸਿੰਘ ਸੰਘਾ ਨੂੰ ਫ਼ਰੀਦਕੋਟ ਅਤੇ ਜਲੰਧਰ, ਸਿਆਸੀ ਸਮੀਖਿਆ ਕਮੇਟੀ ਦੇ ਮੁਖੀ ਹਰਚੰਦ ਸਿੰਘ ਬਰਸਟ, ਵਪਾਰ ਵਿੰਗ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਨੂੰ ਬਠਿੰਡਾ, ਯੂਥ ਵਿੰਗ ਆਗੂ ਸੁਖਰਾਜ ਸਿੰਘ ਗੋਰਾ ਨੂੰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ,  ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਨੂੰ ਖਡੂਰ ਸਾਹਿਬ ਅਤੇ ਗੁਰਦਾਸਪੁਰ ਅਤੇ ਹਲਕਾ ਇੰਚਾਰਜ ਅਮਰਗੜ੍ਹ ਨਵਜੋਤ ਸਿੰਘ ਜਰਗ ਨੂੰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੀ ਚੋਣ ਪ੍ਰਚਾਰ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ।