• Home
  • ਚੋਣ ਕਮਿਸ਼ਨ ਵੱਲੋਂ ਸੁਪਰਡੈਂਟ ਗ੍ਰੇਡ 1 ਦੀ ਪ੍ਰਮੋਸ਼ਨ ਨੂੰ ਪ੍ਰਵਾਨਗੀ

ਚੋਣ ਕਮਿਸ਼ਨ ਵੱਲੋਂ ਸੁਪਰਡੈਂਟ ਗ੍ਰੇਡ 1 ਦੀ ਪ੍ਰਮੋਸ਼ਨ ਨੂੰ ਪ੍ਰਵਾਨਗੀ

ਚੰਡੀਗੜ•, 25 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਪੱਤਰ ਜ਼ਾਰੀ ਕਰਕੇ ਡਿਵਿਜ਼ਨਲ ਕਮਿਸ਼ਨਰ ਦੇ ਦਫ਼ਤਰ ਵਿੱਚ ਸੁਪਰਡੈਂਟ ਗ੍ਰੇਡ 1 ਦੀ ਆਸਾਮੀ ਭਰਨ ਦੀ ਪ੍ਰਵਾਨਗੀ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਤੋਂ ਇਹ ਆਸਾਮੀ ਭਰਨ ਦੀ ਪ੍ਰਵਾਨਗੀ ਮੰਗੀ ਗਈ ਸੀ ਜਿਸ ਤੇ ਕਮਿਸ਼ਨ ਵੱਲੋਂ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ।