• Home
  • ਵਿਧਾਨ ਸਭਾ ‘ਚ ਬਾਦਲਾਂ ਦੀਆਂ ਬੱਸਾਂ ਨੂੰ ਲੈ ਕੇ ਹੰਗਾਮਾ

ਵਿਧਾਨ ਸਭਾ ‘ਚ ਬਾਦਲਾਂ ਦੀਆਂ ਬੱਸਾਂ ਨੂੰ ਲੈ ਕੇ ਹੰਗਾਮਾ

ਚੰਡੀਗੜ੍ਹ ,(ਖ਼ਬਰ ਵਾਲੇ ਬਿਊਰੋ )-ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਸਵੇਰੇ 10 ਵਜੇ ਸ਼ੁਰੂ ਹੋਏ ਸੈਸ਼ਨ 'ਚ ਬਾਦਲ ਪਰਿਵਾਰ ਦੀਆਂ ਨਿੱਜੀ ਬੱਸਾਂ ਨੂੰ ਲੈ ਕੇ ਹੰਗਾਮਾ ਹੋਇਆ ।ਵਿਧਾਨ ਸਭਾ ਚ ਪ੍ਰਾਈਵੇਟ ਬੱਸਾਂ ਨੂੰ ਲੈ ਕੇ ਆਏ ਸਵਾਲ ਤੋਂ ਬਾਅਦ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਆਪਣੇ ਸਪਲੀਮੈਂਟਰੀ ਸਵਾਲ ਚ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਸਰਦਾਰੀ ਬਾਰੇ ਨਵੇਂ ਖੁਲਾਸੇ ਕੀਤੇ ।

ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਅਜੇ ਵੀ ਬਾਦਲਾਂ ਦੀਆਂ ਬੱਸਾਂ ਦਾ ਪੰਜਾਬ ਚ ਰਾਜ ਚੱਲ ਰਿਹਾ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਮੁਨਾਫ਼ੇ ਵਾਲੇ ਟਾਈਮ ਟੇਬਲ ਅਨੁਸਾਰ ਸਵਾਰੀਆਂ ਚੁੱਕਦੇ ਹਨ । ਜਿਸ ਨਾਲ ਸਰਕਾਰੀ ਬੱਸਾਂ ਦੇ ਮੁਨਾਫ਼ੇ ਨੂੰ ਚੂਨਾ ਲੱਗ ਰਿਹਾ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਇਸ ਦੇ ਜਵਾਬ ਚ ਦੱਸਿਆ ਕਿ ਉਹ ਪ੍ਰਾਈਵੇਟ ਬੱਸਾਂ ਦੇ ਟਾਈਮ ਟੇਬਲ ਚ ਸਰਕਾਰੀ ਬੱਸਾਂ ਹੋਰ ਆਉਣ ਤੇ ਕਟੌਤੀ ਕਰਨ ਜਾ ਰਹੇ । ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਨਵਾਂ ਟਾਈਮ ਟੇਬਲ ਜਾਰੀ ਕਰ ਦਿੱਤਾ ਜਾਵੇਗਾ ।