• Home
  • ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਰਾਇ ਵਿੱਚ ਆਇਆ ਵੱਡਾ ਬਦਲਾਅ -ਸਿਖਿਆ ਮੰਤਰੀ

ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਰਾਇ ਵਿੱਚ ਆਇਆ ਵੱਡਾ ਬਦਲਾਅ -ਸਿਖਿਆ ਮੰਤਰੀ

ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਤੁਰੰਤ ਕੀਤਾ ਜਾਵੇਗਾ ਪੂਰਾ

ਅੰਮ੍ਰਿਤਸਰ, 1 ਜੂਨ: 
 ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਵਿੱਚ ਸੀ.ਬੀ.ਐਸ.ਈ. ਬੋਰਡ ਬਾਰਵ•ੀਂ ਦੀ ਪ੍ਰੀਖਿਆ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਕੂਲ ਦੇ ਪ੍ਰਧਾਨ ਸ. ਨਿਰਮਲ ਸਿੰਘ ਜੀ ਦੀ ਦੇਖ ਰੇਖ ਹੇਠ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਜੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਵਧੀਆ ਅੰਕ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ। ਇਸ ਸਮਾਰੋਹ ਵਿੱਚ ਸ. ਭੰਗਵਤ ਸਿੰਘ ਡਿਪਟੀ ਡੀ.ਈ.ਓ , ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ, ਚੇਅਰਮੈਨ ਸਕੂਲਜ਼ ਸ. ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸ. ਸਵਿੰਦਰ ਸਿੰਘ ਕੱਥੂਨੰਗਲ, ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਜੀ ਨੇ ਫੁੱਲਾਂ ਦੇ ਗੁਲਦਸਤਿਆਂ ਨਾਲ ਮੁੱਖ ਮਹਿਮਾਨ ਦਾ ਸਵਾਗਤ ਕੀਤਾ,  ਅਤੇ ਬਾਰਵ•ੀਂ ਕਲਾਸ ਦੇ ਵਿਦਿਆਰਥੀਆਂ ਨੇ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼  ਕੀਤਾ ਗਿਆ।  
 ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਖਿਆ ਮੰਤਰੀ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਸੰਸਥਾ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਤੋਂ ਬਾਅਦ ਸਿਖਿਆ ਦੇ ਖੇਤਰ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾਇਆ ਹੈ ਅਤੇ ਇਹ ਸੰਸਥਾ ਅੱਜ ਵੀ ਸਿਖਿਆ ਦੇ ਖੇਤਰ ਵਿੱਚ ਆਪਣਾ ਨਾਮਣਾ ਖੱਟ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਇਥੋਂ ਪੜ• ਲਿਖ ਕੇ ਕਈ ਵੱਡੀਆਂ ਪਦਵੀਆਂ ਤੇ ਪਹੁੰਚੇ ਹਨ। ਸ੍ਰੀ ਸੋਨੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਮਿਹਨਤ ਨਾਲ ਪੜ•ਾਈ ਕਰਨੀ ਚਾਹੀਦੀ ਹੈ ਕਿਉਂਕਿ ਤੁਹਾਡੇ ਮਾਤਾ ਪਿਤਾ ਦੀਆਂ ਆਸਾਂ ਤੁਹਾਡੇ ਉਪਰ ਹੁੰਦੀਆਂ ਹਨ। ਉਨ•ਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਸਿਖਿਆ ਉਪਰ ਨਿਰਭਰ ਕਰਦਾ ਹੈ ਅਤੇ ਬੱਚਿਆਂ ਦੇ ਭਵਿੱਖ ਨੂੰ ਅਮਲੀਜਾਮਾ ਅਧਿਆਪਕਾਂ ਵੱਲੋਂ ਦਿੱਤਾ ਜਾਂਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਖਤ ਮਿਹਨਤ ਨਾਲ ਸਿਖਿਆ ਹਾਸਲ ਕਰਨੀ ਚਾਹੀਦੀ ਹੈ ਅਤੇ ਸਿਖਿਆ ਹੀ ਇਕ ਅਜਿਹਾ ਵੱਡਮੁਲਾ ਧਨ ਹੈ ਜਿਸ ਨੂੰ ਕੋਈ ਵੀ ਨਹੀਂ ਖੋਹ ਸਕਦਾ। ਸਿਖਿਆ ਮੰਤਰੀ ਨੇ ਸਕੂਲ ਦੇ ਮੁੱਖ ਪ੍ਰਬੰਧਕ, ਅਧਿਆਪਕਾ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਆਦਰ ਸਤਿਕਾਰ ਕਰਨ ਅਨੁਸ਼ਾਸਨ ਵਿੱਚ ਰਹਿਣ ਅਤੇ ਮਾਪਿਆਂ ਦੀਆ ਆਸਾਂ ਤੇ ਪੂਰਾ ਉਤਰਨ ਤੇ ਪ੍ਰੇਰਿਤ ਕੀਤਾ। ਉਹਨਾਂ ਚੀਫ਼ ਖਾਲਸਾ ਦੀਵਾਨ  ਵੱਲੋ ਵਿੱਦਿਆ ਦੇ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਦੀ ਸਲਾਹਣਾ ਕੀਤੀ। ਇਸ ਮੌਕੇ ਸ੍ਰੀ ਸੋਨੀ ਵੱਲੋਂ ਸਕੂਲ ਦੇ ਪ੍ਰਿੰਸੀਪਲ ਸ੍ਰ ਧਰਮਵੀਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। 

 ਸਿਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦੀ ਗੱਲਬਾਤ ਕਰਦਿਆਂ ਕਿਹਾ ਕਿ ਇਕ ਸਾਲ ਪਹਿਲਾਂ ਲੋਕਾਂ ਦੀ ਸਰਕਾਰੀ ਸਕੂਲਾਂ ਪ੍ਰਤੀ ਸੋਚ ਬਹੁਤੀ ਚੰਗੀ ਨਹੀਂ ਸੀ ਪੰ੍ਰਤੂ ਇਸ ਵਾਰ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੂੰ ਦੇਖ ਕੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਰਾਇ ਪ੍ਰਤੀ ਬਹੁਤ ਵੱਡਾ ਬਦਲਾਅ ਆਇਆ ਹੈ ਅਤੇ ਲੋਕ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਸਿਖਿਆ ਗ੍ਰਹਿਣ ਕਰਨ ਲਈ ਦਾਖਲ ਕਰਵਾ ਰਹੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਿਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਬੇਹਤਰ ਬਣਾਇਆ ਜਾਵੇਗਾ ਅਤੇ ਸਰਕਾਰੀ ਸਕੂਲਾਂ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਹਰ ਜਾਇਜ ਮੰਗਾਂ ਨੂੰ ਪੂਰਾ ਕਰੇਗੀ। 
 ਸ੍ਰੀ ਸੋਨੀ ਨੇ ਇਸ ਵਾਰ ਆਏ ਨਤੀਜਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਇਸ ਵਾਰ ਵਧੀਆ ਨਤੀਜੇ ਆਏ ਹਨ ਅਤੇ ਅਧਿਆਪਕਾਂ ਵੱਲੋਂ ਛੁੱਟੀਆਂ ਵਾਲੇ ਦਿਨ ਵਾਧੂ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜ•ਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨ ੂੰ ਮੁਫ਼ਤ ਕਿਤਾਬਾਂ, ਖਾਣਾ ਅਤੇ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ। ਸਿਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 5000 ਦੇ ਕਰੀਬ ਸਰਕਾਰੀ ਸਕੂਲ ਹਨ ਜਿੰਨਾਂ ਵਿੱਚ 25 ਲੱਖ ਤੋਂ ਵੱਧ ਵਿਦਿਆਰਥੀ ਸਿਖਿਆ ਹਾਸਲ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਹਰ ਸਾਲ ਫੰਡਾਂ ਦਾ ਵੱਡਾ ਹਿੱਸਾ ਸਿਹਤ ਅਤੇ ਸਿਖਿਆ 'ਤੇ ਖਰਚ ਕਰ ਰਹੀ ਹੈ।  
ਇਸ ਮੌਕੇ ਸ੍ਰੀ ਸੋਨੀ ਨੂੰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ੍ਰ ਨਿਰਮਲ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ। 
   ਸਮਾਰੋਹ ਦੌਰਾਨਂ ਵਿਦਿਆਰਥੀਆਂ ਨੂੰ ਵਧਾਈ ਪੱਤਰ, ਯਾਦਗਾਰੀ ਚਿੰਨ• ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਸੂਫੀ ਨਾਚ, ਭੰਗੜਾ ਪਾ ਕੇ ਮਹਿਮਾਨਾਂ ਦਾ ਮੰਨੋਰੰਜਨ ਕੀਤਾ ਗਿਆ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਨ•ਾਂ ਨੂੰ ਆਪਣੇ ਵਧੀਆ ਭਵਿੱਖ ਲਈ ਅਨੁਸ਼ਾਸਨ ਵਿੱਚ ਰਹਿ ਕੇ ਹੋਰ ਵੀ ਮਿਹਨਤ ਕਰਨੀ ਚਾਹੀਦੀ ਹੈ। ਉਹਨਾਂ ਨੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜੇ ਆਉਣ ਤੇ ਵਧਾਈ ਦਿੱਤੀ ਅਤੇ ਉਹਨਾਂ ਨੇ ਇਸ ਦਾ ਸਿਹਰਾ ਸ੍ਰੀ ਸੋਨੀ ਦੀ ਅਨਥਕ ਮਿਹਨਤ ਅਤੇ ਉਹਨਾਂ ਵੱਲੋਂ ਲਾਗੂ ਕੀਤੀਆ ਉਸਾਰੂ ਪ੍ਰਬੰਧਕ ਨੀਤੀਆਂ ਨੂੰ ਪਾਇਆ। ਚੇਅਰਮੈਨ ਸਕੂਲਜ਼ ਅਤੇ ਮੈਂਬਰ ਇੰਚਾਰਜ ਸ. ਭਾਗ ਸਿੰਘ ਅਣਖੀ ਅਤ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਜੀ ਨੇ ਵਿਦਿਆਰਥੀਆਂ ਦੀ ਪ੍ਰੰਸ਼ਸਾ ਕਰਦੇ ਹੋਏ ਉਹਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਈ। ਇਸ ਮੌਕੇ ਤੇ  ਸਥਾਨਕ ਪ੍ਰਧਾਨ ਸ. ਹਰਮਿੰਦਰ ਸਿੰਘ, ਮੀਤ ਪ੍ਰਧਾਨ ਸ. ਇੰਦਰਬੀਰ ਸਿੰਘ ਨਿੱਜਰ , ਐਡੀਸ਼ਨਲ ਆਨਰੇਰੀ ਸਕੱਤਰ ਸ. ਅਵਤਾਰ ਸਿੰਘ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, , ਮੈਂਬਰ ਇੰਚਾਰਜ ਸ. ਹਰਜੀਤ ਸਿੰਘ ਪ੍ਰਧਾਨ ਲੋਕਲ ਕਮੇਟੀ ਤਰਨ ਤਾਰਨ, ਮੈਂਬਰ ਇੰਚਾਰਜ ਸ. ਰਜਿੰਦਰ ਸਿੰਘ ਮਰਵਾਹਾ,  ਸ. ਮਨਮੋਹਨ ਸਿੰਘ, ਸ. ਸੁਖਦੇਵ ਸਿੰਘ ਮੱਤੇਵਾਲ, ਸ. ਸੁਖਜੀਤ ਸਿੰਘ, ਸ. ਇਕਬਾਲ ਸਿੰਘ ਸ਼ੈਰੀ, ਸ. ਪ੍ਰਭਜੋਤ ਸਿੰਘ, ਸ. ਅਜੀਤ ਸਿੰਘ, ਸ. ਸੁਖਜਿੰਦਰ ਸਿੰਘ ਪ੍ਰਿੰਸ ਸ਼ਾਮਿਲ ਸਨ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।