• Home
  • ਡੇਂਗੂ ਵਿਰੁਧ ਲੜਨ ਲਈ ਪ੍ਰਸ਼ਾਸਨ ਵਚਨਬੱਧ-ਡੀਸੀ ਹੋਏ ਸਰਗਰਮ

ਡੇਂਗੂ ਵਿਰੁਧ ਲੜਨ ਲਈ ਪ੍ਰਸ਼ਾਸਨ ਵਚਨਬੱਧ-ਡੀਸੀ ਹੋਏ ਸਰਗਰਮ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਸਰਕਾਰ ਨੇ ਆਮ ਨਾਗਰਿਕਾਂ ਦੀ ਸਿਹਤ ਦਾ ਧਿਆਨ ਰਖਦਿਆਂ ਵੱਖ ਵੱਖ ਬਿਮਾਰੀਆਂ ਵਿਰੁਧ ਮੁਹਿੰਮ ਛੇੜੀ ਹੋਈ ਹੈ। ਪਿਛਲੇ ਦਿਨੀਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਡੇਂਗੂ ਤੇ ਚਿਕਨਗੁਨੀਆ ਨਾਲ ਲੜਨ ਦੀ ਆਪਣੀ ਪ੍ਰਤੀਬੱਧਤਾ ਦਰਸਾਈ ਸੀ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲਾ ਸਿਹਤ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਡੇਂਗੂ ਵਿਰੁਧ ਤਕੜੀ ਮੁਹਿੰਮ ਵਿੱਢੀ ਜਾਵੇ।
ਸਿਹਤ ਮੰਤਰੀ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਦੀ ਪ੍ਰਧਾਨਗੀ ਹੇਠ ਡੇਂਗੂ ਕੰਟਰੋਲ ਸਬੰਧੀ ਕੀਤੀਆਂ ਗਤੀਵਿਧੀਆਂ ਬਾਰੇ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਗਈ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਕਮਿਸ਼ਨਰ ਨਗਰ ਨਿਗਮ ਬਠਿੰਡਾ ਡਾ. ਰਿਸ਼ੀ ਪਾਲ, ਸਹਾਇਕ ਸਿਵਲ ਸਰਜਨ ਬਠਿੰਡਾ ਡਾ . ਅਨੁਪਮਾਂ ਸ਼ਰਮਾਂ, ਜ਼ਿਲਾ ਮਲੇਰੀਆ ਅਫ਼ਸਰ ਡਾ. ਰਾਜਪਾਲ ਸਿੰਘ, ਜ਼ਿਲਾ ਐਪੀਡੀਮਾਲੋਜਿਸਟ ਡਾ. ਰਵਿੰਦਰ ਸਿੰਘ ਅਤੇ ਚੀਫ਼ ਸੈਕਟਰੀ ਇੰਸਪੈਕਟਰ ਨਗਰ ਨਿਗਮ ਬਠਿੰਡਾ ਸ਼੍ਰੀ ਸਤੀਸ਼ ਕੁਮਾਰ ਆਦਿ ਸ਼ਾਮਲ ਹੋਏ।
ਇਸ ਮੀਟਿੰਗ ਵਿਚ ਜ਼ਿਲਾ ਮਲੇਰੀਆ ਅਫ਼ਸਰ ਡਾ. ਰਾਜਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 2 0 18 ਤੋਂ ਲਗਾਤਾਰ ਸ਼ਹਿਰ ਅੰਦਰ ਵੱਖ-ਵੱਖ ਘਰਾਂ, ਵਪਾਰਕ ਅਦਾਰਿਆਂ ਅਤੇ ਸਰਕਾਰੀ ਅਦਾਰਿਆਂ ਦੀ ਚੈਕਿੰਗ ਦੌਰਾਨ ਲਗਭਗ 1583 ਥਾਵਾਂ 'ਤੇ ਡੇਂਗੂ ਦਾ ਲਾਰਵਾ ਪਾਇਆ ਗਿਆ ਜਿਨਾਂ ਦੀ ਲਿਸਟ ਚਲਾਨ ਕੱਟਣ ਲਈ ਨਗਰ ਨਿਗਮ ਬਠਿੰਡਾ ਨੂੰ ਸੌਂਪ ਦਿੱਤੀ ਗਈ ਹੈ।
ਕਮਿਸ਼ਨਰ ਨਗਰ ਨਿਗਮ ਬਠਿੰਡਾ ਡਾ. ਰਿਸ਼ੀ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਸਾਂਝੀ ਟੀਮਾਂ ਵਲੋਂ ਲਗਾਤਾਰ ਸ਼ਹਿਰ ਅੰਦਰ ਫੌਗਿੰਗ ਅਤੇ ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲਾ ਮਲੇਰੀਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਡੀਆ ਵਿਚ ਛਪੀਆਂ ਖ਼ਬਰਾਂ ਅਨੁਸਾਰ ਨੈਸ਼ਨਲ ਕਲੋਨੀ ਵਿਚ 75 ਕੇਸ ਡੇਂਗੂ ਬੁਖਾਰ ਦੇ ਪਾਏ ਗ ਏ ਹਨ ਪਰ ਅਸਲ ਵਿਚ ਹੁਣ ਤੱਕ ਅਗਸਤ ਅਤੇ ਸਤੰਬਰ ਮਹੀਨੇ ਦੇ ਵਿਚ ਨੈਸ਼ਨਲ ਕਲੋਨੀ ਵਿਚ ਸਿਰਫ 4 ਕੇਸ ਡੇਂਗੂ ਦੇ ਰਿਪੋਰਟ ਹੋਏ ਹਨ। ਜਿਸ 'ਤੇ ਕਾਰਵਾਈ ਕਰਦਿਆਂ ਸਿਹਤ ਵਿਭਾਗ ਵੱਲੋਂ ਮਿਤੀ 29 ਅਗਸਤ 2 0 18 ਤੋਂ 1 ਸਤੰਬਰ 2 0 18 ਤੱਕ ਨੈਸ਼ਨਲ ਕਲੋਨੀ ਵਿਚ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾ ਕੀਤਾ ਗਿਆ।