• Home
  • ਸੂਬੇ ‘ਚ 28446 ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ‘ਚ 28446 ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਵਿੱਚ 4 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 28446 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖਰੀਦੇ ਕੁੱਲ 28446 ਟਨ ਝੋਨੇ ਵਿੱਚੋਂ 20730 ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 7716 ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਗਿਆ।।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 5363 ਟਨ, ਮਾਰਕਫੈੱਡ 5738 ਟਨ ਅਤੇ ਪਨਸੱਪ ਵੱਲੋਂ 3852 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 3082 ਟਨ ਅਤੇ 2695 ਟਨ ਝੋਨਾ ਖ਼ਰੀਦਿਆ ਗਿਆ ਹੈ।