• Home
  • ਇਸਾਈ ਭਾਈਚਾਰੇ ਨੇ ਕੀਤਾ ਸੁਨੀਲ ਜਾਖੜ ਦੇ ਸਮਰਥਨ ਦਾ ਐਲਾਨ

ਇਸਾਈ ਭਾਈਚਾਰੇ ਨੇ ਕੀਤਾ ਸੁਨੀਲ ਜਾਖੜ ਦੇ ਸਮਰਥਨ ਦਾ ਐਲਾਨ

ਗੁਰਦਾਸਪੁਰ 14 ਮਈ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਸੁਨੀਲ ਜਾਖੜ ਦੀ ਚੋਣ ਮੁਹਿੰਮ ਨੂੰ ਉਸ ਸਮੇ ਬਹੁਤ ਵੱਡਾ ਹੁੰਗਾਰਾ ਮਿਲਿਆ ਜਦੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਈਸਾਈ ਭਾਈਚਾਰੇ ਨੇ ਸੁਨੀਲ ਜਾਖੜ ਦੇ ਸਮਰਥਨ ਦਾ ਐਲਾਨ ਕੀਤਾ।

ਅੱਜ ਗੁਰਦਾਸਪੁਰ ਵਿਖੇ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਰੌਸ਼ਨ ਜੋਸਫ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਇਸਾਈ ਭਾਈਚਾਰੇ ਨੇ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਸੁਨੀਲ ਜਾਖੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਜਿਲ੍ਹਾ ਪ੍ਰਧਾਨ ਰੋਸ਼ਨ ਜੋਸਫ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਧਰਮ ਨਿਰਪੱਖਤਾ ਦੀ ਰਾਜਨੀਤੀ ਕੀਤੀ ਹੈ ਜਦੋਂਕਿ ਭਾਜਪਾ ਨੇ ਹਮੇਸ਼ਾ ਘੱਟ ਗਿਣਤੀਆਂ ਨੂੰ ਦਬਾਉਣ ਦੀ ਰਾਜਨੀਤੀ ਕੀਤੀ ਹੈ। ਇਸੇ ਦੇ ਚਲਦਿਆਂ ਅੱਜ ਬਹੁਤ ਵੱਡੀ ਗਿਣਤੀ ਵਿੱਚ ਇਸਾਈ ਭਾਈਚਾਰੇ ਨੇ ਸੁਨੀਲ ਜਾਖੜ ਨੂੰ ਜਿਤਾਉਣ ਦਾ ਪ੍ਰਣ ਕੀਤਾ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਨੂੰ ਵੀ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ ਤੋਂ ਇਲਾਵਾ ਸੋਬਰ ਡੈਨੀਅਲ, ਐਡਵੋਕੇਟ ਕਮਲ ਖੋਖਰ, ਹੰਸਰਾਜ, ਵਿਲਸਨ ਮਸੀਹ, ਅਸ਼ੋਕ ਖੋਖਰ, ਸੈਮੁਅਲ ਗਿੱਲ, ਰਾਜ ਕੁਮਾਰ, ਸੁਰਜੀਤ ਲਾਡੀ, ਅਰਵਿੰਦ ਗਿੱਲ, ਲਾਡੀ, ਰਾਜੀਵ, ਪ੍ਰਿੰਸ ਮਸੀਹ ਆਦਿ ਮੌਜੂਦ ਸਨ।