• Home
  • ਸਿੱਖਿਆ ਬੋਰਡ ਦੀਆਂ ਦਸਵੀਂ ,ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆ ਦੀਆਂ ਮਿਤੀਆਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ

ਸਿੱਖਿਆ ਬੋਰਡ ਦੀਆਂ ਦਸਵੀਂ ,ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆ ਦੀਆਂ ਮਿਤੀਆਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ

ਐਸ.ਏ.ਐਸ.ਨਗਰ , (ਖ਼ਬਰ ਵਾਲੇ ਬਿਊਰੋ )-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਈਦ-ਉਲ-ਜੂਹਾ (ਬਕਰੀਦ) ਦੇ ਅਵਸਰ ਤੇ ਪੰਜਾਬ ਸਰਕਾਰ ਵੱਲੋਂ  ਛੁੱਟੀ ਘੋਸ਼ਿਤ ਕਰਨ ਕਾਰਨ 22 ਅਗਸਤ ਨੂੰ ਹੋਣ ਵਾਲੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ  ਹੁਣ ਮਿਤੀ 4-9-2018 ਨੂੰ ਕਰਵਾਈ ਜਾ ਰਹੀ ਹੈ ਪ੍ਰੰਤੂ ਇਨ੍ਹਾਂ ਵਿਸ਼ਿਆਂ ਨਾਲ ਸਬੰਧਤ ਪ੍ਰਯੋਗੀ ਪ੍ਰੀਖਿਆ ਦੀਆਂ ਮਿਤੀਆਂ  ਪਹਿਲਾਂ ਵਾਂਗ 29 ਅਗਸਤ ਤੋਂ 31 ਅਗਸਤ ਹੀ ਰਹਿਣਗੀਆਂ|
ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰਯੋਗੀ ਪ੍ਰੀਖਿਆ ਦੇਣੀ ਹੈ ਉਹ ਆਪਣੇ ਲਿਖਤੀ ਪ੍ਰੀਖਿਆ ਵਾਲੇ ਪ੍ਰੀਖਿਆ ਕੇਂਦਰਾਂ ਦੇ ਸੁਪਰਡੰਟ ਜਾਂ ਕੰਟਰੋਲਰ ਨਾਲ ਸੰਪਰਕ ਕਰਨ i