• Home
  • ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, (ਖ਼ਬਰ ਵਾਲੇ ਬਿਊਰੋ): ਪੰਜਾਬ ਵਿਚ ਕਿਸਾਨਾਂ ਵਲੋਂ ਖ਼ੁਦਕੁਸ਼ੀਆਂ ਦਾ ਰੁਝਾਨ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹੀ ਘਟਨਾ ਹੀ ਮਾਨਸਾ ਵਿਖੇ ਵਾਪਰੀ ਹੈ। ਇਥੋਂ ਦੇ ਇਕ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (19) ਵਾਸੀ ਨੇੜੇ ਸੰਧੂ ਆਸਰਮ ਮਾਨਸਾ ਪਰਿਵਾਰ ਸਿਰ ਚੜੇ ਕਰਜ਼ੇ ਤੋਂ ਪ੍ਰੇਸ਼ਾਨ ਸੀ, ਨੇ ਅੱਜ ਆਪਣੇ ਖੇਤ 'ਚ ਜੀਵਨ ਲੀਲਾ ਸਮਾਪਤ ਕਰ ਲਈ। ਦਸਿਆ ਜਾ ਰਿਹਾ ਹੈ ਕਿ ਪਰਿਵਾਰ ਸਿਰ 10 ਲੱਖ ਰੁਪਏ ਤੋਂ ਵਧੇਰੇ ਕਰਜ਼ਾ ਹੈ।