• Home
  • ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਖ਼ਤਮ

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਖ਼ਤਮ

ਨਵੀਂ ਦਿੱਲੀ : ਅੱਜ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਸਬੰਧੀ ਭਾਰਤੀ ਗ੍ਰਹਿ ਮੰਤਰਾਲੇ ਨੇ ਸਮੀਖਿਆ ਮੀਟਿੰਗ ਬੁਲਾਈ ਸੀ ਜਿਸ ਵਿੱਚ ਗ੍ਰਹਿ ਸਕੱਤਰ ਰਾਜੀਵ ਗੋਬਾ, ਪਾਕਿਸਤਾਲ 'ਚ ਭਾਰਤ ਦੇ ਦੂਤ ਅਜੈ ਬਿਸਾਰੀਆ, ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ, ਬੀ ਐਸ ਐਫ਼ ਅਤੇ ਆਈ ਬੀ ਦੇ ਡੀ ਜੀ ਮੌਜੂਦ ਰਹੇ। ਮੀਟਿੰਗ ਵਿੱਚ ਭਾਰਤ ਵਾਲੇ ਪਾਸੇ ਚੱਲ ਰਹੇ ਉਸਾਰੀ ਕੰਮਾਂ ਦੀ ਸਮੀਖਿਆ ਕੀਤੀ ਗਈ ਤੇ ਇਨਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਵੀ ਵਿਚਾਰ ਵਟਾਦਰਾ ਕੀਤਾ ਗਿਆ।