• Home
  • ਵਿਦਿਆਰਥੀਆਂ ਤੋਂ ਵਾਧੂ ਫੰਡ ਲੈਣ ਵਿਰੁੱਧ ਪੰਜਾਬ ਸਰਕਾਰ ਦੀ ਸਕੂਲਾਂ ਨੂੰ  ਚਿਤਾਵਨੀ

ਵਿਦਿਆਰਥੀਆਂ ਤੋਂ ਵਾਧੂ ਫੰਡ ਲੈਣ ਵਿਰੁੱਧ ਪੰਜਾਬ ਸਰਕਾਰ ਦੀ ਸਕੂਲਾਂ ਨੂੰ  ਚਿਤਾਵਨੀ

ਚੰਡੀਗੜ੍ਹ (ਖਬਰ ਵਾਲੇ ਬਿਊਰੋ )-ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਤੋਂ ਵਾਧੂ ਫੀਸਾਂ ਅਤੇ ਫੰਡ ਲੈਣ ਲਈ ਵਰਜਿਆ ਹੈ । ਸਿੱਖਿਆ ਬੋਰਡ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਮੇਂ ਸਮੇਂ ਤੇ ਮਾਪਿਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਸੋਸ਼ਲ ਮੀਡੀਆ ਵਿੱਚ ਛਪੀਆਂ ਖਬਰਾਂ ਦੇ ਮੱਦੇਨਜ਼ਰ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਤੋਂ ਦਾਖ਼ਲੇ ਸਮੇਂ ਦਰਜਾ ਚਾਰ ਅਤੇ ਸਫ਼ਾਈ ਸੇਵਕ ਅਤੇ ਸਕੂਲ ਦੀਆਂ ਹੋਰ ਬੁਨਿਆਦੀ ਲੋੜਾਂ ਦੀ ਪੂਰਤੀ ਕਰਨ ਦੇ ਨਾਂਅ ਤੇ ਵਾਧੂ ਫੀਸਾਂ ਅਤੇ ਫੰਡ ਲਏ ਜਾਂਦੇ ਹਨ ।
ਪਰ ਸਕੂਲਾਂ ਵੱਲੋਂ ਇਨ੍ਹਾਂ ਦੀ ਨਾਂ ਤੱਕ ਕੋਈ ਰਸੀਦ ਦਿੱਤੀ ਜਾਂਦੀ ਹੈ ਅਤੇ ਨਾ ਹੀ ਇਸ ਦਾ ਕੋਈ ਰਿਕਾਰਡ ਰੱਖਿਆ ਜਾਂਦਾ ਹੈ ਇਸ ਤੋਂ ਇਲਾਵਾ ਸਤੰਬਰ, ਦਸੰਬਰ ਅਤੇ ਮਾਰਚ ਦੇ ਮਹੀਨੇ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਤੋਂ ਪੇਪਰ ਫੰਡ ਦੇ ਨਾਂ ਤੇ ਪੈਸੇ ਇਕੱਠੇ ਕੀਤੇ ਜਾਂਦੇ ਹਨ । ਪੱਤਰ ਅਨੁਸਾਰ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਭਵਿੱਖ ਵਿੱਚ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਤੋਂ ਅਜਿਹੇ ਵਾਧੂ ਫੰਡ ਜਾਂ ਫ਼ੀਸਾਂ ਨਾ ਲਈਆਂ ਜਾਣ ।