• Home
  • ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਚੰਡੀਗੜ,  (ਖ਼ਬਰ ਵਾਲੇ ਬਿਊਰੋ)

               ਸੂਬੇ ਭਰ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਵਿਜੀਲੈਂਸ ਬਿਊਰੋ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਸਹਾਇਤਾ ਨਾਲ, ਸੂਬੇ ਭਰ ਵਿੱਚ 108ਟੈਲੀਫੋਨ ਨੰਬਰ ਅਧੀਨ ਆਉਂਦੀਆਂ ਐਂਬੂਲੈਂਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

          ਇਸ ਸਬੰਧੀ ਖੁਲਾਸਾ ਕਰਦਿਆਂ, ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਸ੍ਰੀ ਬੀ ਕੇ ਉੱਪਲ ਨੇ ਦੱਸਿਆ ਕਿ ਬਿਊਰੋ ਨੂੰ ਕਈ ਥਾਵਾਂ ਤੋਂ ਇਨਾਂ ਐਂਬੂਲੈਸਾਂ ਦੀ ਖਸਤਾ ਹਾਲਤ ਬਾਰੇਸ਼ਿਕਾਇਤਾਂ ਆ ਰਹੀਆਂ ਸਨ। ਇਸ ਲਈ ਸੂਬੇ ਭਰ ਵਿੱਚ ਅਚਨਚੇਤ ਚੈਕਿੰਗ ਕਰਨ ਦਾ ਫੈਸਲਾ ਲਿਆ ਗਿਆ।

 ਉਨਾਂ ਜਾਣਕਾਰੀ ਦਿੱਤੀ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਟੀਮਾਂ ਵੱਲੋਂ ਵਾਹਨਾਂ ਦੀ ਹਾਲਤ ਤੇ ਉਨਾਂ ਵਿਚ ਲਗਾਏ ਉਪਕਰਣਾਂ ਅਤੇ ਐਂਬੂਲੈਂਸਾਂ ਨਾਲ ਸਬੰਧਿਤ ਸਟਾਫ਼ ਨੂੰ ਦਿੱਤੀਆਂ ਗਈਆ ਹਦਾਇਤਾਂਅਨੁਸਾਰ ਇਨਾਂ ਦੇ ਸਮੁੱਚੇ ਰੱਖ ਰਖਾਓ ਦੀ ਜਾਂਚ ਕੀਤੀ ਗਈ। ਉਨਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਰਫ਼ ਆਪੋ ਆਪਣੇ ਸਟੇਸ਼ਨਾਂ 'ਤੇ ਖੜੀਆਂ (ਆਫ਼ ਰੋਡ) ਐਂਬੂਲੈਂਸਾਂ ਦੀ ਹੀ ਚੈਕਿੰਗ ਕੀਤੀ ਗਈ।

          ਵੱਖ-ਵੱਖ ਅਨਿਯਮਿਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੀ ਉਪੱਲ ਨੇ ਕਿਹਾ ਕਿ ਸੂਬੇ ਭਰ ਵਿਚ ਐਂਬੂਲੈਂਸ 108 ਦੀਆਂ ਸੇਵਾਵਾਂ ਵਿਚ ਸੁਧਾਰ ਕਰਨ ਲਈ ਵਿਸਤ੍ਰਿਤ ਰਿਪੋਰਟ ਸਿਹਤ ਵਿਭਾਗ ਨੂੰ ਜਲਦਭੇਜੀ ਜਾ ਰਹੀ ਹੈ।

                 ਸ੍ਰੀ ਉੱਪਲ ਨੇ ਕਿਹਾ ਕਿ ਜਾਂਚ ਦੌਰਾਨ ਇਨਾਂ ਟੀਮਾਂ ਨੇ ਪਾਇਆ ਕਿ ਕਈ ਐਂਬੂਲੈਂਸਾਂ ਵਿੱਚ ਏਅਰ ਕੰਡੀਸ਼ਨ ਸਿਸਟਮ, ਇਨਵਰਟਰ ਅਤੇ ਹੋਰ ਦੂਜੇ ਜ਼ਰੂਰੀ ਉਪਕਰਣ ਜਿਵੇਂ ਗੈਸ ਕੱਟਰ, ਅੱਗਬੁਝਾਉਣ ਵਾਲੇ ਉਪਕਰਣ ਆਦਿ ਸਹੀ ਤਰੀਕੇ ਨਾਲ ਕਾਰਜ ਕਰਨ ਯੋਗ ਨਹੀਂ ਸਨ ਅਤੇ ਕਈ ਵਾਹਨਾਂ ਵਿਚ ਸਟੱਪਣੀ ਵੀ ਨਹੀਂ ਸੀ। ਐਂਬੂਲੈਸਾਂ ਵਿਚ ਰੱਖ-ਰਖਾਓ ਅਤੇ ਸਫਾਈ ਸਹੂਲਤਾਂ ਦੀ ਘਾਟ ਵੀ ਪਾਈਗਈ । ਇਹ ਵੀ ਦੇਖਿਆ ਗਿਆ ਕਿ ਡਰਾਇਵਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਡਿਊਟੀ ਦੌਰਾਨ ਵਰਦੀ ਨਹੀਂ ਪਾਈ ਜਾਂਦੀ। ਕਈ ਐਂਬੂਲੈਂਸਾਂ  8 ਤੋ' 10 ਸਾਲ ਦੀ ਉਮਰ ਹੱਡਾਂ ਚੁੱਕਿਆਂ ਹਨ ਅਤੇ ਵਿਚ ਸਿਹਤਸੇਵਾਵਾਂ ਨੂੰ ਧਿਆਨ ਵਿਚ ਰਖਦੇ ਹੋਏ ਲੋੜੀਂਦਾ ਸਾਜੋ ਸਮਾਨ ਵੀ ਪੁਰਾਣਾ ਅਤੇ ਅਧੁਰੇ ਰੂਪ ਵਿਚ ਪਾਇਆ ਗਿਆ।

                 ਹੋਰ ਜਾਣਕਾਰੀ ਦਿਦਿਆਂ ਸ੍ਰੀ ਉੱਪਲ ਨੇ ਕਿਹਾ ਕਿ ਜ਼ਿਆਦਾਤਰ ਐਂਬੂਲੈਂਸਾਂ ਵਿਚ ਕੋਲੈਪਸੀਬਲ ਸਟ੍ਰੈਚਰ ਅਤੇ ਪਲਸ ਆਕਸੀਮੀਟਰ ਵੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਸਨ। ਇਸ ਤੋਂ ਇਲਾਵਾਇਹਨਾਂ ਵਾਹਨਾ ਵਿਚ ਜੀਵਨ ਬਚਾਓ (ਲਾਈਫ ਸੇਵਿੰਗ) ਦਵਾਈਆਂ ਅਤੇ ਰਿਕਵਰੀ ਕਿੱਟਾਂ ਵੀ ਉਪਲੱਬਧ ਨਹੀਂ ਸਨ।

                 ਉਨਾਂ ਅੱਗੇ ਦੱਸਿਆ ਕਿ ਸਿਰਫ ਇਕ ਆਕਸੀਜਨ ਸਿਲੰਡਰ ਵਿਚ ਆਕਸੀਜਨ ਪਾਈ ਗਈ ਜਦੋਕਿ  ਲਗਭਗ ਸਾਰੀਆਂ ਐਂਬੂਲੈਂਸਾਂ ਵਿਚ ਦੂਜਾ ਵਾਧੂ ਸਿਲੰਡਰ ਖਾਲੀ ਪਾਇਆ ਗਿਆ। ਬਹੁਤ ਸਾਰੇਵਾਹਨ ਫਿਟਨੈਸ ਸਰਟੀਫਿਕੇਟ, ਬੀਮੇ ਅਤੇ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਪਾਏ ਗਏ । ਇਥੋ ਤੱਕ ਕਿ ਕੁਝ ਗੱਡੀਆਂ ਦੇ ਦਰਵਾਜ਼ੇ ਅਤੇ ਛੱਤਾਂ ਵੀ ਠੀਕ ਸਥਿਤੀ ਵਿਚ ਨਹੀਂ ਸਨ।

                 ਇਨਾਂ ਸਾਰੀਆਂ ਕਮੀਆ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ, ਵਿਜੀਲੈਂਸ ਬਿਊਰੋ ਨੇ ਸਰਵੀਜ ਪ੍ਰੋਵਾਇਡਰ ਨੂੰ ਮੌਕੇ 'ਤੇ ਸਖਤ ਹਦਾਇਤਾਂ ਦਿੱਤੀਆਂ ਕਿ ਉਹ ਹਰ ਮਰੀਜ਼ ਨੂੰ ਹਸਪਤਾਲਪੰਹੁਚਾਉਣ ਉਪਰੰਤ ਐਂਬੂਲੈਂਸਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਤਾਂ ਜੋ ਰਾਜ ਦੇ ਲੋਕਾਂ ਨੂੰ ਵਧੀਆ ਅਤੇ ਤੁਰੰਤ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।