• Home
  • ਪੰਜਾਬ ਸਰਕਾਰ ਵਲੋਂ 22 ਅਗਸਤ ਨੂੰ ਈਦ -ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ 22 ਅਗਸਤ ਨੂੰ ਈਦ -ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਛੁੱਟੀ ਦਾ ਐਲਾਨ

ਚੰਡੀਗੜ•,  (ਖ਼ਬਰ ਵਾਲੇ ਬਿਊਰੋ )-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ ਪ੍ਰਵਾਨ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਸੀ।