• Home
  • ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹਮਲਾ ਕਰਨ ਦਾ ਮਾਮਲਾ :5 ਵਿਅਕਤੀ ਗ੍ਰਿਫ਼ਤਾਰ:

ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹਮਲਾ ਕਰਨ ਦਾ ਮਾਮਲਾ :5 ਵਿਅਕਤੀ ਗ੍ਰਿਫ਼ਤਾਰ:

ਚੰਡੀਗੜ, (ਖ਼ਬਰ ਵਾਲੇ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਸੰਗਰੂਰ ਵਿਖੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਵਿੱਚ ਪਹੁੰਚ ਰਹੇ ਸਨ।ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਉਨਾਂ ਦਾ ਜੰਮ ਕੇ ਵਿਰੋਧ ਕੀਤਾ ਗਿਆ ਸੀ। ਇਸ ਸਮੇਂ ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਕੁਝ ਵਿਅਕਤੀਆਂ ਨੇ ਬਾਦਲ ਦੇ ਕਾਫ਼ਲੇ 'ਤੇ ਹਮਲਾ ਕੀਤਾ ਹੈ। ਇਸ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਅੱਜ ਸਵੇਰੇ ਹਮਲਾ ਕਰਨ ਦੇ ਦੋਸ਼ 'ਚ ਗੁਰਮਤਿ ਪ੍ਰਚਾਰ ਰਾਗੀ ਗ੍ਰੰਥੀ ਸਭਾ ਦੇ ਨੇਤਾ ਬਚਿਤ ਸਿੰਘ ਅਤੇ ਅਮਰਜੀਤ ਸਿੰਘ ਕਣਕਵਾਲ ਸਮੇਤ 35 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਸੀ।ਜਿਸ ਤੋਂ ਬਾਅਦ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।