• Home
  • ਬਹਿਬਲ ਕਲਾਂ ਗੋਲੀ ਕਾਂਡ:-ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਅਦਾਲਤ ਨੇ ਦਿੱਤੀ ਰਾਹਤ

ਬਹਿਬਲ ਕਲਾਂ ਗੋਲੀ ਕਾਂਡ:-ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਅਦਾਲਤ ਨੇ ਦਿੱਤੀ ਰਾਹਤ

ਫਰੀਦਕੋਟ: ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ਨਾਮਜ਼ਦ ਕੀਤੇ ਗਏ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਮਾਨਯੋਗ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ । ਸੂਤਰਾਂ ਦਾ ਪਤਾ ਲੱਗਾ ਹੈ ਕਿ ਉਸ ਨੂੰ ਐਫਆਈਆਰ ਨੰਬਰ 129 ਚ ਜ਼ਮਾਨਤ ਦੇ ਦਿੱਤੀ ਹੈ ।
ਦੱਸਣਯੋਗ ਹੈ ਕਿ ਸਾਬਕਾ ਐਸਐਸਪੀ ਨੂੰ ਕੁਝ ਮਹੀਨੇ ਪਹਿਲਾਂ ਐੱਸਆਈਟੀ ਦੀ ਟੀਮ ਨੇ ਹੁਸ਼ਿਆਰਪੁਰ ਵਿਖੇ ਉਸ ਦੇ ਘਰ ਤੋਂ ਹੀ ਗਿ੍ਫ਼ਤਾਰ ਕੀਤਾ ਸੀ ।