• Home
  • ਆਈ.ਟੀ.ਆਈਜ਼ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ!

ਆਈ.ਟੀ.ਆਈਜ਼ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ!

ਚੰਡੀਗੜ੍ਹ `( ਖਬਰ ਵਾਲੇ ਬਿਊਰੋ )- ਤਕਨੀਕੀ ਸਿੱਖਿਆ ਵਿਭਾਗ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ ,ਕਿ ਹੁਣ ਆਈ ਟੀ ਆਈਜ਼ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 5  ਅਕਤੂਬਰ ,ਕੱਲ੍ਹ ਤੱਕ ਦਾਖਲਾ ਲੈ ਸਕਣਗੇ ।

ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੇ ਗਏ ਪੱਤਰ ਦੇ ਅਨੁਸਾਰ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਸਾਰੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ।

ਦੱਸਣਯੋਗ ਹੈ ਕਿ ਪਹਿਲਾਂ ਦਾਖ਼ਲਿਆਂ ਦੀ ਆਖਰੀ  ਮਿਤੀ 28 ਸਤੰਬਰ ਸੀ ।