• Home
  • ਨੈਸ਼ਨਲ ਲੋਕ ਅਦਾਲਤ ਵਿੱਚ ਨਿਬੜੇ 423 ਮੁਕੱਦਮੇ

ਨੈਸ਼ਨਲ ਲੋਕ ਅਦਾਲਤ ਵਿੱਚ ਨਿਬੜੇ 423 ਮੁਕੱਦਮੇ

ਮਾਨਸਾ, 09 ਮਾਰਚ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਮਨਦੀਪ ਪੰਨੂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਕੋਰਟ ਕੰਪਲੈਕਸ ਬੁਢਲਾਡਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। 
    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕਮਪਾਊਡਏਬਲ, 138 ਐਨ.ਆਈ. ਐਕਟ, ਬੈਕ ਰੀਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਡਿਸਪਿਊਟ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਕੇਸ, ਮੈਟਰੀਮੋਨੀਅਲ ਕੈਟਾਗਿਰੀ ਦੇ ਕੇਸ, ਐਲ.ਏ.ਸੀ. ਕੇਸ, ਰੈਵਿਨਿਊ ਕੇਸ ਅਤੇ ਅਦਰ ਕੈਟਾਗਿਰੀ ਕੇਸਾਂ ਦੇ ਨਿਪਟਾਰੇ ਲਈ ਕੋਰਟ ਕੰਪਲੈਕਸ ਮਾਨਸਾ ਵਿੱਚ 3 ਬੈਚਾਂ, ਕੋਰਟ ਕੰਪਲੈਕਸ ਬੁਢਲਾਡਾ ਵਿੱਚ 2 ਬੈਂਚ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿੱਚ 1 ਬੈਂਚ ਦਾ ਗਠਨ ਕੀਤਾ ਗਿਆ। 
    ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਮਾਨਸਾ ਵਿਖੇ ਸ਼੍ਰੀ ਜਸਪਾਲ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਮਨਪ੍ਰੀਤ ਕੋਰ ਸਿਵਲ ਜੱਜ (ਸੀਨੀਅਰ ਡੀਵੀਜਨ)-ਕਮ-ਸੀ.ਜੇ.ਐਮ. ਅਤੇ ਸ਼੍ਰੀ ਅਸੋਕ ਚੋਹਾਨ ਏ.ਸੀ.ਜੇ. (ਐਸ.ਡੀ.)-ਕਮ-ਜੇ.ਐਮ.ਆਈ.ਸੀ. ਵੱਲੋਂ ਲਗਾਏ ਗਏ ਬੈਂਚਾਂ ਵਿੱਚ ਕੁੱਲ 238 ਕੇਸਾਂ ਦਾ, ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸ਼੍ਰੀ ਕਮਲਦੀਪ ਸਿੰਘ ਐਸ.ਡੀ.ਜੇ.ਐਮ. ਅਤੇ ਸ੍ਰੀ ਅਜੇਪਾਲ ਸਿੰਘ ਸੀ.ਜੇ. (ਜੇ.ਡੀ.) ਦੁਆਰਾ ਲਗਾਏ ਗਏ ਬੈਂਚ ਦੇ ਵਿੱਚ ਕੁੱਲ 111 ਕੇਸਾਂ ਦਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਸ਼੍ਰੀ ਜੀ.ਐਸ. ਸੇਖੋਂ ਐਸ.ਡੀ.ਜੇ.ਐਮ. ਦੁਆਰਾ ਲਗਾਏ ਗਏ ਬੈਂਚੈ ਦੇ ਵਿੱਚ ਕੁੱਲ 74 ਕੇਸਾਂ ਦਾ ਨਿਪਟਾਰਾ ਰਾਜ਼ੀਨਾਮੇ ਰਾਹੀ ਕਰਵਾਇਆ ਗਿਆ। 
    ਸਕੱਤਰ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਕੁੱਲ 423 ਕੇਸਾਂ ਦਾ ਨਿਪਟਾਰਾ ਰਾਜ਼ੀਨਾਮੇ ਰਾਹੀ ਕਰਵਾਇਆ ਗਿਆ ਅਤੇ ਜਿਸ ਵਿੱਚ ਕੁੱਲ 4,53,00,488/- (ਚਾਰ ਕਰੋੜ ਤਰਵੰਜਾ ਲੱਖ ਚਾਰ ਸੋ ਅਠਾਸੀ) ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਤੋ ਪਹਿਲਾਂ ਅਨੇਕਾਂ ਸੈਮੀਨਾਰ ਲਗਾਕੇ ਜ਼ਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਸੀ ਅਤੇ ਬੈਂਕ ਅਤੇ ਬੀਮਾਂ ਕੰਪਨੀਆਂ ਦੇ ਅਫਸਰਾਂ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆ ਸਨ ਅਤੇ ਉਹਨਾਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ।