• Home
  • ਗੋਲੀ ਕਾਂਡ :-IG ਪਰਮਰਾਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਗੋਲੀ ਕਾਂਡ :-IG ਪਰਮਰਾਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਫ਼ਰੀਦਕੋਟ ; -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਤੋਂ ਬਾਅਦ ਕੋਟਕਪੂਰਾ ਵਿਖੇ ਵਾਪਰੇ ਗੋਲੀ ਕਾਂਡ ਚ ਐੱਸ ਆਈ ਟੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਚ ਉਸ ਸਮੇਂ ਅੱਜ ਵੱਡੀ ਰਾਹਤ ਮਿਲੀ ਜਦੋਂ ਫਰੀਦਕੋਟ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।

ਦੱਸਣਯੋਗ ਹੈ ਕਿ ਪਰਮਰਾਜ ਉਮਰਾਨੰਗਲ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ,ਉਸ ਨੂੰ ਪਹਿਲਾਂ ਐੱਸਆਈਟੀ ਨੇ ਕੋਟਕਪੂਰਾ ਵਿਖੇ ਵਾਪਰੇ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਪਰਮਰਾਜ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਚ ਐੱਸਆਈਟੀ ਵੱਲੋਂ ਪ੍ਰੋਟੈਕਸ਼ਨ ਵਾਰੰਟ ਤੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਸੀ । ਜਿਸ ਤੋਂ ਬਾਅਦ ਪਰਮਰਾਜ ਸਿੰਘ ਉਮਰਾਨੰਗਲ ਨੇ ਆਪਣੇ ਵਕੀਲ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਉਸ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਐੱਸਆਈਟੀ ਉਸ ਨੂੰ ਸਾਲ ਕਲਾਂ ਗੋਲੀ ਕਾਂਡ ਵਿੱਚ ਵੀ ਗ੍ਰਿਫਤਾਰ ਕਰ ਸਕਦੀ ਹੈ । ਉਸ ਦੀ ਅਪੀਲ ਤੇ ਮਾਨਯੋਗ ਹਾਈਕੋਰਟ ਨੇ ਪਰਮਰਾਜ ਨੂੰ ਬਲੈਂਕੇਟ ਬੇਲ ਦੇ ਦਿੱਤੀ ਸੀ ਅਤੇ ਹੁਣ ਉਸ ਨੂੰ ਕਿਸੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੂੰ ਸੱਤ ਦਿਨ ਦਾ ਨੋਟਿਸ ਦੇਣਾ ਹੋਵੇਗਾ ।