• Home
  • ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਬਾਦਲ ਦਲ ਨਾਲੋਂ ਨਾਤਾ ਤੋੜਿਆ ..!

ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਬਾਦਲ ਦਲ ਨਾਲੋਂ ਨਾਤਾ ਤੋੜਿਆ ..!

ਕੋਟਕਪੂਰਾ,(ਖ਼ਬਰ ਵਾਲੇ ਬਿਊਰੋ ): ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ,ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਨੂੰ ਵੇਖ ਕੇ ਅੱਖਾਂ ਮੀਚਣ ਵਾਲੇ ਅਕਾਲੀ ਦਲ ਦੇ ਹੁਕਮਰਾਨ ਬਾਦਲ ਪਰਿਵਾਰ ਵਿਰੁੱਧ ਵਿਧਾਨ ਸਭਾ ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਰੋਸ ਵਜੋਂ ਆਗੂਆਂ ਵੱਲੋਂ ਬਾਦਲ  ਦਲ ਨਾਲੋਂ ਆਪਣਾ ਨਾਤਾ ਤੋੜਨਾ ਸ਼ੁਰੂ ਕਰ ਦਿੱਤਾ ਹੈ ,ਅੱਜ ਸਵੇਰੇ ਬਾਦਲਾਂ ਦੇ ਆਪਣੇ ਹਲਕੇ ਚ ਇੱਕ ਸਾਬਕਾ ਕੌਂਸਲਰ ਵੱਲੋਂ ਬਾਦਲ ਦਲ ਨੂੰ ਅਲਵਿਦਾ ਆਖਣ ਤੋਂ ਬਾਅਦ ਕੋਟਕਪੂਰਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਨੰਗਲ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ ।ਅੱਜ ਉਸ ਨੇ ਅਸਤੀਫ਼ਾ ਦੇਣ ਲਾਲ ਤੇ ਗੰਭੀਰ ਦੋਸ਼ ਲਾਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ਨਾ ਭੁੱਲਣਯੋਗ ਹਨ ।ਇਸ ਸਮੇਂ ਜ਼ੈਲਦਾਰ ਨੰਗਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਬਾਦਲ ਚ ਗ਼ੱਦਾਰਾਂ ਨੂੰ ਗੱਫੇ ਤੇ ਵਫ਼ਾਦਾਰਾਂ ਨੂੰ ਧੱਫੇ ਮਿਲਦੇ ਹਨ ।

ਦੱਸਣਯੋਗ ਹੈ ਕਿ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਮੱਖਣ ਸਿੰਘ ਨੰਗਲ ਦਾ ਅਸਤੀਫਾ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਮੱਖਣ ਸਿੰਘ ਨੰਗਲ ਸ਼੍ਰੋਮਣੀ ਅਕਾਲੀ ਦਲ  ਫ਼ਰੀਦਕੋਟ ਜ਼ਿਲ੍ਹੇ ਦੀ ਦੇ ਪ੍ਰਧਾਨ ਵੀ ਰਹੇ ਹਨ । ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਬਰਗਾੜੀ ਬੇਅਦਬੀ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਸਮੇਂ ਵੀ ਮੱਖਣ ਸਿੰਘ ਨੰਗਲ ਵੱਲੋਂ ਅਸਤੀਫ਼ਾ ਦੇਣ ਦੀਆਂ ਅਟਕਲਾਂ ਸੁਣ ਕੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੱਖਣ ਸਿੰਘ ਨਾਲ ਨਿੱਜੀ ਮੀਟਿੰਗ ਕਰਕੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ ।