• Home
  • ਜ਼ੀਰਾ ਵਿਖੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਜ਼ੀਰਾ ਵਿਖੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਜ਼ੀਰਾ, (ਖ਼ਬਰ ਵਾਲੇ ਬਿਊਰੋ) : ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੇ ਹੀ ਘਰ ਅੰਦਰ ਬੈਠੇ ਪਤੀ ਪਤਨੀ ਦੀਆਂ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ।  ਮ੍ਰਿਤਕਾਂ ਦੀ ਪਛਾਣ ਰਾਜਪ੍ਰੀਤ ਸਿੰਘ (48) ਵਾਸੀ ਪੰਡੋਰੀ ਖੱਤਰੀਆਂ ਅਤੇ ਉਸ ਦੀ ਪਤਨੀ ਪ੍ਰਭਦੀਪ ਕੌਰ ਵਜੋਂ ਹੋਈ ਹੈ। ।  ਜਾਣਕਾਰੀ ਅਨੁਸਾਰ ਉਕਤ ਘਟਨਾ ਅੱਜ ਸਵੇਰੇ ਕਰੀਬ ਅੱਠ ਵਜੇ ਵਾਪਰੀ ਦੱਸੀ ਜਾ ਰਹੀ ਹੈ ਜਿਸ ਦਾ ਪਤਾ ਉਦੋਂ ਲੱਗਾ ਜਦੋਂ ਕੰਮ ਵਾਲੀ ਉਨਾਂ ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ ਦੀ ਮਾਲਕਣ ਪ੍ਰਭਦੀਪ ਕੌਰ ਦੀ ਲਾਸ਼ ਰਸੋਈ ਅਤੇ ਘਰ ਦੇ ਮਾਲਕ ਦੀ ਲਾਸ਼ ਕੋਠੀ ਅੰਦਰ ਪਈ ਸੀ ਜਿਨਾਂ ਦੇ ਸਿਰ 'ਚੋਂ ਖ਼ੂਨ ਵਗ ਰਿਹਾ ਸੀ। ।ਹਮਲਾਵਰਾਂ ਨੇ ਉਨਾਂ ਦੇ ਕਈ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਪੁਲਿਸ ਨੂੰ ਮੌਕੇ ਤੋਂ ਪਿਸਤੌਲ ਦੀਆਂ ਚਲੀਆਂ ਗੋਲੀਆਂ ਦੇ ਖੋਲ ਪ੍ਰਾਪਤ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਉਕਤ ਜੋੜੇ ਦੇ ਘਰ ਬੱਚਾ ਨਹੀਂ ਸੀ ਅਤੇ ਹੁਣ ਪ੍ਰਭਦੀਪ ਕੌਰ ਗਰਭਵਤੀ ਸੀ ਜਿਸ ਨੂੰ ਲੈ ਕੇ ਪੁਲਿਸ ਬਾਰੀਕੀ ਨਾਲ ਮਾਮਲੇ 'ਚ ਤਫਤੀਸ਼ ਕਰ ਰਹੀ ਹੈ।