• Home
  • ਕੈਬਨਿਟ ਸਬ ਕਮੇਟੀ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਕਿਹੜੀਆਂ ਮੰਗਾਂ ਮੰਨੀਆਂ :-ਪੜ੍ਹੋ

ਕੈਬਨਿਟ ਸਬ ਕਮੇਟੀ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਕਿਹੜੀਆਂ ਮੰਗਾਂ ਮੰਨੀਆਂ :-ਪੜ੍ਹੋ

ਚੰਡੀਗੜ੍ਹ :- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਬਣਾਏ ਗਏ ਸਾਂਝਾ ਮੁਲਾਜ਼ਮ ਮੰਚ ,PSMSU, ਜੁਆਇੰਟ ਐਕਸ਼ਨ ਕਮੇਟੀ ਤੇ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਪਿਛਲੇ ਦਿਨੀਂ ਵਿੱਢੇ ਗਏ ਕਲਮਛੋੜ ਦੇ ਸੰਘਰਸ਼ ਤੋਂ ਬਾਅਦ ਅੱਜ ਉਕਤ ਜਥੇਬੰਦੀਆਂ ਦੇ ਆਗੂਆਂ ਨੇ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ,ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਚੀਫ ਸੈਕਟਰੀ ,ਹੋਮ ਸੈਕਟਰੀ ਆਦਿ ਨਾਲ ਪੰਜਾਬ ਭਵਨ ਚ ਮੀਟਿੰਗ ਕੀਤੀ । ਅੱਜ ਫਿਰ ਉਕਤ ਜਥੇਬੰਦੀ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬ ਕਮੇਟੀ ਦੇ ਅੱਗੇ ਰੱਖੀਆਂ । ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਦੋਵੇਂ ਮੰਤਰੀਆਂ ਤੇ ਚੀਫ ਸੈਕਟਰੀ ਵੱਲੋਂ ਮੁਲਾਜ਼ਮ ਆਗੂਆਂ ਨੂੰ ਹੇਠ ਲਿਖੀਆਂ ਮੰਗਾਂ ਤੇ ਸਹਿਮਤੀ ਪ੍ਰਗਟ ਕਰ ਦਿੱਤੀ ਗਈ ਹੈ ।