• Home
  • ਸੀ.ਈ.ਓ. ਵੱਲੋਂ ਐੱਨ.ਜੀ.ਆਰ.ਐੱਸ. ਪੋਰਟਲ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਸੀ.ਈ.ਓ. ਵੱਲੋਂ ਐੱਨ.ਜੀ.ਆਰ.ਐੱਸ. ਪੋਰਟਲ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਚੰਡੀਗੜ•, 26 ਮਾਰਚ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਨੈਸ਼ਨਲ ਗਰੀਵੈਂਸਸ ਰੀਡ੍ਰੈਸਲ ਪੋਰਟਲ (ਐੱਨ.ਜੀ.ਆਰ.ਐੱਸ.) ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ। ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਇਸ ਅਧੀਨ ਪੰਜਾਬ ਰਾਜ ਵਿੱਚ ਕੰਮ ਕਰਦੇ ਦਫ਼ਤਰਾਂ ਵਿੱਚ ਪ੍ਰਾਪਤ ਸ਼ਿਕਾਇਤਾਂ ਦਾ ਨਿਬੇੜਾ ਕਰਨ ਸਬੰਧੀ ਰਿਕਾਰਡ ਇਸ ਪੋਰਟਲ ਤੇ ਆਨਲਾਈਨ ਰੱਖਿਆ ਜਾਂਦਾ ਹੈ।
ਮੀਟਿੰਗ ਦੌਰਾਨ ਪੋਰਟਲ ਦੀ ਕਾਰਜ਼ ਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ ਸਰਦਾਰ ਭੁਪਿੰਦਰ ਸਿੰਘ ਰਾਏ, ਆਈ.ਏ.ਐੱਸ. ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਇਸ ਅਧੀਨ ਪੰਜਾਬ ਰਾਜ ਵਿੱਚ ਕੰਮ ਕਰਦੇ ਦਫ਼ਤਰਾਂ ਵਿੱਚ ਪ੍ਰਾਪਤ ਸ਼ਿਕਾਇਤਾਂ ਜੋ ਕਿ ਦਸਤੀ, ਫੈਕਸ ਜਾਂ ਡਾਕ ਰਾਹੀਂ ਪ੍ਰਾਪਤ ਹੁੰਦੀਆਂ ਹਨ। ਉਹਨਾਂ ਨੂੰ ਸਭ ਤੋਂ ਪਹਿਲਾਂ ਡਿਜੀਟਲ ਕਰਦੇ ਹੋਏ ਇਸ ਪੋਰਟਲ ਤੇ ਅਪਲੋਡ ਕੀਤਾ ਜਾਂਦਾ ਹੈ ਅਤੇ ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ 24 ਘੰਟਿਆਂ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਹਰੇਕ ਵਿਅਕਤੀ ਅਪਣੀ ਚੋਣਾਂ ਨਾਲ ਸਬੰਧੀ ਸ਼ਿਕਾਇਤ ਜਾਂ ਅਪਣੀ ਵੋਟ ਬਾਰੇ ਵੀ ਕਿਸੇ ਸ਼ਿਕਾਇਤ ਲਈ ਟੋਲ ਫ੍ਰੀ ਨੰਬਰ 1950 ਤੇ ਫੋਨ ਕਰਕੇ ਦਰਜ ਕਰਵਾ ਸਕਦਾ ਹੈ ਅਤੇ ਉਹਨਾਂ ਦੀ ਇਹ ਸ਼ਿਕਾਇਤ ਟੋਲ ਫ੍ਰੀ ਨੰਬਰ 1950 ਦੇ ਮੁਲਾਜ਼ਮਾਂ ਵੱਲੋਂ ਪ੍ਰਾਪਤ ਸ਼ਿਕਾਇਤ ਐੱਨ.ਜੀ.ਆਰ.ਐੱਸ. ਪੋਰਟਲ ਵੀ ਦਰਜ ਕਰ ਦਿੱਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਇਸ ਪੋਰਟਲ ਤੇ 7,107 ਸ਼ਿਕਾਇਤਾਂ ਪ੍ਰਾਪਤ ਹੋਇਆ ਹਨ। ਜਿਹਨਾਂ ਵਿੱਚੋਂ 7,031 ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ 76 ਸ਼ਿਕਾਇਤਾਂ ਕਾਰਵਾਈ ਅਧੀਨ ਹਨ।
ਨੈਸ਼ਨਲ ਗਰੀਵੈਂਸਸ ਰੀਡ੍ਰੈਸਲ ਪੋਰਟਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਇਹ ਪੋਰਟਲ ਦਫ਼ਤਰੀ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਰਿਕਾਰਡ ਕੀਪਿੰਗ ਨੂੰ ਵੀ ਸੁਖਾਲਾ ਬਣਾਉਂਦਾ ਹੈ ਅਤੇ ਲੋਕਾਂ ਨੂੰ ਵੀ ਇਸ ਨਾਲ ਆਪਣੀਆਂ ਸ਼ਿਕਾਇਤਾਂ ਦੇ ਸਟੇਟਸ ਦਾ ਵੀ ਪਤਾ ਲੱਗਦਾ ਰਹਿੰਦਾ ਹੈ। ਉਹਨਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੋਰਟਲ ਨੂੰ ਹੋਰ ਜ਼ਿਆਦਾ ਸੁਚਾਰੂ ਢੰਗ ਨਾਲ ਵਰਤੋਂ ਵਿੱਚ ਲਿਆਉਣ।