• Home
  • ਲੋਕ ਸਭਾ ਲਈ ਪੜ੍ਹੋ ਅੱਜ ਕਿਹੜੇ -ਕਿਹੜੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ?

ਲੋਕ ਸਭਾ ਲਈ ਪੜ੍ਹੋ ਅੱਜ ਕਿਹੜੇ -ਕਿਹੜੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ?

ਚੰਡੀਗੜ੍ਹ :- ਪੰਜਾਬ ਤੇ ਚੰਡੀਗੜ੍ਹ ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਲਈ ਅੱਜ 25 ਅਪ੍ਰੈਲ ਨੂੰ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਆਪਣੇ ਨਾਮਜਦਗੀ ਪੱਤਰ ਦਾਖਲ ਕਰਨਗੇ ਅਤੇ ਇਸ ਸਮੇਂ ਕਿਰਨ ਖੇਰ ਦੇ ਪਤੀ ਅਨੁਪਮ ਖੇਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ ਰਹਿਣਗੇ ।

ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ ਅਮਰ ਸਿੰਘ ਤੋਂ ਇਲਾਵਾ ਅਕਾਲੀ ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੀ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ । ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਲੋਕ ਸਭਾ ਤੇ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ,ਪੀਡੀਏ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ ਧਰਮਵੀਰ ਸਿੰਘ ਗਾਂਧੀ ,ਅਤੇ ਆਮ ਆਦਮੀ ਪਾਰਟੀ ਦੇ ਹਲਕਾ ਜਲੰਧਰ ਤੋਂ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਆਦਿ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ । ਕਾਂਗਰਸੀ ਉਮੀਦਵਾਰਾਂ ਦੇ ਹੱਕ ਚ ਹਲਕਾ ਫਤਿਹਗੜ੍ਹ ਸਾਹਿਬ ਤੇ ਹਲਕਾ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜਣਗੇ ।