• Home
  • ਪਿੰਡ ਬੜਮਾਜਰਾ ‘ਚ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨਾਲ ਕੁੱਟਮਾਰ, ਪਰਚਾ ਵੀ ਦਰਜ ਕਰਵਾ ਦਿੱਤਾ

ਪਿੰਡ ਬੜਮਾਜਰਾ ‘ਚ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨਾਲ ਕੁੱਟਮਾਰ, ਪਰਚਾ ਵੀ ਦਰਜ ਕਰਵਾ ਦਿੱਤਾ

ਮੋਹਾਲੀ, (ਖ਼ਬਰ ਵਾਲੇ ਬਿਊਰੋ): ਪੰਜਾਬ 'ਚ ਜ਼ਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਅੱਜ ਸਵੇਰ ਤੋਂ ਹੋ ਰਹੀਆਂ ਹਨ।। ਇਸ ਦੌਰਾਨ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਹੈ।
ਮੋਹਾਲੀ ਦੇ ਨੇੜਲੇ ਪਿੰਡ ਬੜ ਮਾਜਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਉਸ਼ਾ ਰਾਣੀ ਨਾਲ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਉਸ 'ਤੇ ਪਰਚਾ ਦਰਜ ਕਰਵਾਇਆ ਗਿਆ ਹੈ।ਇੰਨਾ ਹੀ ਨਹੀਂ ਮਹਿਲਾ ਉਮੀਦਵਾਰ ਦੀ ਨੂੰਹ ਨਾਲ ਵੀ ਕੁੱਟਮਾਰ ਕੀਤੀ ਗਈ ਹੈ।
ਅਕਾਲੀ ਦਲ ਦੀ ਮਹਿਲਾ ਉਮੀਦਵਾਰ ਉਸ਼ਾ ਰਾਣੀ ਨੇ ਕਾਂਗਰਸੀ ਵਰਕਰਾਂ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਾਂਗਰਸੀ ਵਰਕਰ ਸ਼ਰੇਆਮ ਧੱਕੇਸ਼ਾਹੀ ਅਤੇ ਕੁੱਟਮਾਰ 'ਤੇ ਉੱਤਰ ਆਏ ਹਨ। ਉਨਾਂ ਕਿਹਾ ਕਿ ਪੁਲਿਸ ਵੀ ਉਨਾਂ ਦਾ ਹੀ ਸਾਥ ਦੇ ਰਹੀ ਹੈ।।