• Home
  • ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ‘ਤੇ ਪਾਬੰਦੀ

ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ‘ਤੇ ਪਾਬੰਦੀ

ਮਾਨਸਾ, (ਖ਼ਬਰ ਵਾਲੇ ਬਿਊਰੋ) : ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਮਾਨਸਾ ਦੇ ਏਰੀਏ ਵਿਚੋਂ ਲੰਘ ਰਹੇ ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ਤੇ ਪਾਬੰਦੀ ਲਗਾਉਂਦਿਆਂ ਕਿਹਾ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਚੁੱਕੀ ਜਾ ਰਹੀ ਹੈ ਜਿਸ ਕਾਰਨ ਘੱਗਰ ਦਰਿਆ ਦੇ ਕਿਨਾਰਿਆਂ ਦਾ ਨੁਕਸਾਨ ਹੋ ਰਿਹਾ ਹੈ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਕਾਰਨ ਘੱਗਰ ਦਰਿਆ ਵਿਚ ਪਾੜ ਪੈ ਸਕਦੇ ਹਨ ਅਤੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ।। ਉਨਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਘੱਗਰ ਦਰਿਆ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜੇਕਰ ਕਿਸੇ ਤਕਨੀਕੀ ਕਾਰਨਾਂ ਕਰਕੇ ਅਜਿਹਾ ਕਰਨਾ ਜਰੂਰੀ ਸਮਝਿਆ ਜਾਂਦਾ ਹੈ ਤਾਂ ਸਬੰਧਤ ਉਪ ਮੰਡਲ ਮੈਜਿਸਟਰੇਟ ਤੋਂ ਪਹਿਲਾਂ ਪ੍ਰਵਾਨਗੀ ਲਈ ਜਾਵੇ ਜੋ ਕਿ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਮੰਡਲ, ਮਾਨਸਾ ਦੀ ਰਾਇ ਲੈਣ ਉਪਰੰਤ ਪ੍ਰਵਾਨਗੀ ਦੇਣ ਬਾਰੇ ਫੈਸਲਾ ਲੈਣਗੇ।
ਉਪਰੋਕਤ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।