• Home
  • ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ

ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ 18 ਮਾਰਚ ਜ਼ਿਲ੍ਹਾ ਮੈਜਿਸਟ੍ਰੇਟ ਸ. ਮਨਪ੍ਰੀਤ ਸਿੰਘ ਛੱਤਵਾਲ, ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਨਹਿੱਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।  ਇਹ ਹੁਕਮ ਜ਼ਿਲ੍ਹੇ ਅੰਦਰ 30 ਮਈ 2019 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜ਼ਿਲ੍ਹੇ 'ਚ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਇਹ ਹੁਕਮ ਸਮੁੱਚੇ ਜ਼ਿਲ੍ਹੇ ਅੰਦਰ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ  ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।