• Home
  • ਪੰਜਾਬ ‘ਚ ਪੈਟਰੋਲ ਤੇ ਡੀਜ਼ਲ ’ਤੇ ਘੱਟ ਹੋਵੇਗਾ ਵੈਟ ! ਕੱਲ੍ਹ ਹੋ ਸਕਦਾ ਐਲਾਨ

ਪੰਜਾਬ ‘ਚ ਪੈਟਰੋਲ ਤੇ ਡੀਜ਼ਲ ’ਤੇ ਘੱਟ ਹੋਵੇਗਾ ਵੈਟ ! ਕੱਲ੍ਹ ਹੋ ਸਕਦਾ ਐਲਾਨ

ਚੰਡੀਗੜ੍ਹ, (ਖ਼ਬਰ ਵਾਲੇ ਬਿਊਰੋ)

ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆ ਕੀਮਤਾ ਨੂੰ ਲੈ ਕੇ ਪੰਜਾਬ ਸਰਕਾਰ ਕੁਝ ਰਾਹਤ ਦੇ ਸਕਦੀ ਹੈ। ਇਸ ਲਈ ਕੱਲ੍ਹ ਸੋਮਵਾਰ ਨੂੰ ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਘਟਾ ਸਕਦੀ ਹੈ। ਇਸ ਲਈ ਹਾਲਾਂਕਿ ਮਨਪ੍ਰੀਤ ਬਾਦਲ ਪੂਰੀ ਤਰ੍ਹਾ ਤਿਆਰ ਨਹੀਂ ਹਨ, ਪਰ ਦਿੱਲੀ ਤੋਂ ਕਾਂਗਰਸ ਹਾਈ ਕਮਾਂਡ ਦੇ ਆਦੇਸ਼ ਆਉਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਾਮੀ ਭਰ ਦਿੱਤੀ ਹੈ।
ਕਾਂਗਰਸ ਹਾਈ ਕਮਾਂਡ ਵਲੋਂ ਕਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾ ਨੂੰ ਲੈ ਕੇ ਭਾਰਤ ਬੰਦ ਮੌਕੇ ਐਲਾਨ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਕਲ ਫੈਸਲਾ ਲਏਗੀ ਕਿ ਉਹ ਪੈਟਰੋਲ ਅਤੇ ਡੀਜ਼ਲ ’ਤੇ ਲਗਣ ਵਾਲੇ ਵੈਟ ਨੂੰ ਕਿੰਨਾ ਫੀਸਦੀ ਘੱਟ ਕਰਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਵੈਟ 1 ਤੋਂ 2 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ, ਜਿਸ ਨਾਲ 50 ਪੈਸੇ ਤੋਂ ਲੈ ਕੇ 1 ਰੁਪਏ ਤੱਕ ਦੀ ਰਾਹਤ ਪੈਟਰੋਲ ਅਤੇ ਡੀਜ਼ਲ ਦੀ ਕੀਮਤਾ ਵਿੱਚ ਮਿਲ ਸਕਦੀ ਹੈ।