• Home
  • ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਫ਼ਾਜ਼ਿਲਕਾ 18 ਮਾਰਚ  ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂੲ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡਾਂ ਅਤੇ ਟਰੱਸਟਾਂ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 30 ਮਈ 2019 ਤੱਕ ਲਾਗੂ ਰਹਿਣਗੇ। 
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹਾਲਤਾਂ ਵਿਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।