• Home
  • ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਗਏ ਸੁਖਬੀਰ ਤੇ ਮਜੀਠੀਆ ਸਮੇਤ ਕਈ ਅਕਾਲੀ ਆਗੂ ਗ੍ਰਿਫਤਾਰ

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਗਏ ਸੁਖਬੀਰ ਤੇ ਮਜੀਠੀਆ ਸਮੇਤ ਕਈ ਅਕਾਲੀ ਆਗੂ ਗ੍ਰਿਫਤਾਰ

ਚੰਡੀਗੜ : ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਅਚਨਚੇਤ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਮਨ ਬਣਾਇਆ। ਜਿਵੇਂ ਹੀ ਕਾਫਲਾ ਬਣਾ ਕੇ ਅਕਾਲੀ ਮੁੱਖ ਮੰਤਰੀ ਦੀ ਰਿਹਾਇਸ਼ ਵਲ ਵਧੇ ਤਾਂ ਚੰਡੀਗੜ ਪੁਲਿਸ ਨੇ ਉਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਬੈਰੀਕੇਡ ਤੋੜ ਕੇ ਅੱਗੇ ਵਧ ਗਏ। ਜਿਵੇਂ ਹੀ ਉਹ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਪਹੁੰਚੇ ਤਾਂ ਮੁੱਖ ਮੰਤਰੀ ਦੀ ਨਿੱਜੀ ਸੁਰੱਖਿਆ ਨੇ ਅਕਾਲੀ ਦਲ ਦੇ ਆਗੂਆਂ ਨੂੰ ਰੋਕ ਲਿਆ। ਰੋਸ ਵਜੋਂ ਉਨਾਂ ਇਥੇ ਹੀ ਧਰਨਾ ਲਾ ਦਿੱਤਾ। ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗੜਦਾ ਦੇਖਦਿਆਂ ਚੰਡੀਗੜ ਪੁਲਿਸ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸਮੇਤ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਜਿਥੋਂ ਉਨਾਂ ਨੂੰ ਸੈਕਟਰ-3 ਦੇ ਥਾਣਾ 'ਚ ਲਿਜਾਇਆ ਗਿਆ।