• Home
  • ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਬਿਰੜਵਾਲ, ਜ਼ਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਹੁਕਮ ਚੰਦ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਿਰਮਲ ਸਿੰਘ ਵਾਸੀ ਪਿੰਡ ਬਿਰੜ•ਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।