• Home
  • ਢੀਂਡਸਾ ਨੇ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫਾ-ਪੜੋ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ

ਢੀਂਡਸਾ ਨੇ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫਾ-ਪੜੋ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਚ ਅਕਾਲੀ ਦਲ ਖ਼ਾਸ ਕਰ ਕੇ ਬਾਦਲ ਪਰਵਾਰ ਦਾ ਨਾਂ ਆਉਣ ਤੋਂ ਬਾਅਦ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਾਰਟੀ ਅੰਦਰ ਘੁਟਣ ਮਹਿਸੂਸ ਕਰ ਰਹੇ ਹਨ। ਇਸੇ ਕੜੀ 'ਚ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਕੱਤਰ ਜਨਰਲ ਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।